ਯਸਈਆਹ 49:3
ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ, ਤੂੰ ਮੇਰਾ ਸੇਵਕ ਹੈ। ਮੈਂ ਤੇਰੇ ਰਾਹੀਂ ਕੁਝ ਮਹਾਨ ਗੱਲਾਂ ਕਰਾਂਗਾ।”
And said | וַיֹּ֥אמֶר | wayyōʾmer | va-YOH-mer |
unto me, Thou | לִ֖י | lî | lee |
art my servant, | עַבְדִּי | ʿabdî | av-DEE |
Israel, O | אָ֑תָּה | ʾāttâ | AH-ta |
in whom | יִשְׂרָאֵ֕ל | yiśrāʾēl | yees-ra-ALE |
I will be glorified. | אֲשֶׁר | ʾăšer | uh-SHER |
בְּךָ֖ | bĕkā | beh-HA | |
אֶתְפָּאָֽר׃ | ʾetpāʾār | et-pa-AR |
Cross Reference
ਯਸਈਆਹ 44:23
ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।
ਜ਼ਿਕਰ ਯਾਹ 3:8
ਹੇ ਪਰਧਾਨ ਜਾਜਕ ਯਹੋਸ਼ੁਆ ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ। ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਯਸਈਆਹ 52:13
ਪਰਮੇਸ਼ੁਰ ਦਾ ਦੁੱਖੀ ਸੇਵਕ “ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸ ਨੂੰ ਇੱਜ਼ਤ ਦੇਣਗੇ।
ਯਸਈਆਹ 42:1
ਯਹੋਵਾਹ ਦਾ ਖਾਸ ਸੇਵਕ “ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।
ਫ਼ਿਲਿੱਪੀਆਂ 2:6
ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
ਅਫ਼ਸੀਆਂ 1:6
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।
ਯੂਹੰਨਾ 17:4
ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।
ਯੂਹੰਨਾ 17:1
ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।
ਯੂਹੰਨਾ 15:8
ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
ਯੂਹੰਨਾ 13:31
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
ਯੂਹੰਨਾ 12:28
ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸ ਨੂੰ ਮਹਿਮਾਮਈ ਬਣਾਵਾਂਗਾ।”
ਲੋਕਾ 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
ਮੱਤੀ 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
ਯਸਈਆਹ 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
ਯਸਈਆਹ 43:21
ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।