ਯਰਮਿਆਹ 10:4
ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ।
They deck | בְּכֶ֥סֶף | bĕkesep | beh-HEH-sef |
it with silver | וּבְזָהָ֖ב | ûbĕzāhāb | oo-veh-za-HAHV |
gold; with and | יְיַפֵּ֑הוּ | yĕyappēhû | yeh-ya-PAY-hoo |
they fasten | בְּמַסְמְר֧וֹת | bĕmasmĕrôt | beh-mahs-meh-ROTE |
nails with it | וּבְמַקָּב֛וֹת | ûbĕmaqqābôt | oo-veh-ma-ka-VOTE |
and with hammers, | יְחַזְּק֖וּם | yĕḥazzĕqûm | yeh-ha-zeh-KOOM |
that it move | וְל֥וֹא | wĕlôʾ | veh-LOH |
not. | יָפִֽיק׃ | yāpîq | ya-FEEK |
Cross Reference
ਯਸਈਆਹ 40:19
ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
ਯਸਈਆਹ 46:7
ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕੱਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ-ਲੋਕਾਂ ਨੂੰ ਉਸ ਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸੱਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸ ਨੂੰ ਚੀਕਾਂ ਮਾਰ ਕੇ ਬੁਲਾ ਸੱਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ-ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸੱਕਦਾ।
ਜ਼ਬੂਰ 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
ਜ਼ਬੂਰ 135:15
ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
ਯਸਈਆਹ 41:6
“ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ।
ਯਸਈਆਹ 44:12
ਇੱਕ ਮਜ਼ਬੂਰ ਲੋਹੇ ਨੂੰ ਕੋਲਿਆਂ ਉੱਤੇ ਗਰਮ ਕਰਨ ਲਈ ਆਪਣੇ ਸੰਦਾਂ ਦੀ ਵਰਤੋਂ ਕਰਦਾ ਹੈ। ਇਹ ਬੰਦਾ ਧਾਤ ਨੂੰ ਕੁਟ੍ਟਣ ਲਈ ਹਬੌੜੇ ਦੀ ਵਰਤੋਂ ਕਰਦਾ ਹੈ ਅਤੇ ਧਾਤ ਮੂਰਤੀ ਬਣ ਜਾਂਦੀ ਹੈ। ਇਹ ਬੰਦਾ ਆਪਣੇ ਹੀ ਮਜ਼ਬੂਤ ਬਾਜ਼ੂਆਂ ਦੀ ਵਰਤੋਂ ਕਰਦਾ ਹੈ। ਪਰ ਜਦੋਂ ਉਹ ਬੰਦਾ ਭੁੱਖਾ ਹੁੰਦਾ ਹੈ ਤਾਂ ਉਸਦੀ ਤਾਕਤ ਘਟ ਜਾਂਦੀ ਹੈ। ਜੇ ਉਹ ਬੰਦਾ ਪਾਣੀ ਨਹੀਂ ਪੀਂਦਾ ਤਾਂ ਉਹ ਕਮਜ਼ੋਰ ਹੋ ਜਾਂਦਾ ਹੈ।