Jeremiah 13:25
ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।
Jeremiah 13:25 in Other Translations
King James Version (KJV)
This is thy lot, the portion of thy measures from me, saith the LORD; because thou hast forgotten me, and trusted in falsehood.
American Standard Version (ASV)
This is thy lot, the portion measured unto thee from me, saith Jehovah; because thou hast forgotten me, and trusted in falsehood.
Bible in Basic English (BBE)
This is your fate, the part measured out to you by me, says the Lord, because you have put me out of your memory and put your faith in what is false.
Darby English Bible (DBY)
This shall be thy lot, thy measured portion from me, saith Jehovah; because thou hast forgotten me, and confided in falsehood.
World English Bible (WEB)
This is your lot, the portion measured to you from me, says Yahweh; because you have forgotten me, and trusted in falsehood.
Young's Literal Translation (YLT)
This `is' thy lot, the portion of thy measures from Me -- an affirmation of Jehovah, Because thou hast forgotten me, And dost trust in falsehood.
| This | זֶ֣ה | ze | zeh |
| is thy lot, | גוֹרָלֵ֧ךְ | gôrālēk | ɡoh-ra-LAKE |
| portion the | מְנָת | mĕnāt | meh-NAHT |
| of thy measures | מִדַּ֛יִךְ | middayik | mee-DA-yeek |
| from | מֵֽאִתִּ֖י | mēʾittî | may-ee-TEE |
| saith me, | נְאֻם | nĕʾum | neh-OOM |
| the Lord; | יְהוָ֑ה | yĕhwâ | yeh-VA |
| because | אֲשֶׁר֙ | ʾăšer | uh-SHER |
| forgotten hast thou | שָׁכַ֣חַתְּ | šākaḥat | sha-HA-haht |
| me, and trusted | אוֹתִ֔י | ʾôtî | oh-TEE |
| in falsehood. | וַֽתִּבְטְחִ֖י | wattibṭĕḥî | va-teev-teh-HEE |
| בַּשָּֽׁקֶר׃ | baššāqer | ba-SHA-ker |
Cross Reference
ਅੱਯੂਬ 20:29
ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ। ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”
ਮੱਤੀ 24:51
ਫ਼ਿਰ ਮਾਲਕ ਉਸ ਨੂੰ ਸਜ਼ਾ ਦੇਵੇਗਾ ਅਤੇ ਉਸ ਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿੱਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।
ਯਰਮਿਆਹ 2:32
ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ।
ਜ਼ਬੂਰ 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
ਜ਼ਬੂਰ 9:17
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।
ਹਬਕੋਕ 2:18
ਬੁੱਤਾਂ ਬਾਰੇ ਸੰਦੇਸ਼ ਉਸ ਮਨੁੱਖ ਦੇ ਝੂਠੇ ਦੇਵਤਿਆਂ ਦਾ ਕੋਈ ਲਾਭ ਨਾ ਹੋਵੇਗਾ। ਕਿਉਂ ਕਿ ਇਹ ਮਹਿਜ਼ ਕਿਸੇ ਆਦਮੀ ਵੱਲੋਂ ਧਾਤੂ ਨਾਲ ਢੱਕੇ ਹੋਏ ਬੁੱਤ ਹਨ। ਇਹ ਸਿਰਫ਼ ਬੁੱਤ ਹਨ ਇਸ ਲਈ ਜਿਸ ਨੇ ਇਸ ਨੂੰ ਸਾਜਿਆ ਉਹ ਇਸ ਤੋਂ ਮਦਦ ਨਹੀਂ ਲੈ ਸੱਕਦਾ ਕਿਉਂ ਕਿ ਬੁੱਤ ਬੋਲਦੇ ਨਹੀਂ।
ਮੀਕਾਹ 3:11
ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, “ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”
ਯਰਮਿਆਹ 10:14
ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।
ਯਰਮਿਆਹ 7:4
ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”
ਯਰਮਿਆਹ 2:13
“ਮੇਰੇ ਲੋਕਾਂ ਨੇ ਦੋ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਮੇਰੇ ਵੱਲੋਂ ਮੂੰਹ ਮੋੜ ਲਿਆ ਹੈ, ਮੈਂ ਸਜੀਵ ਪਾਣੀ ਦਾ ਚਸ਼ਮਾ ਹਾਂ, ਅਤੇ ਉਨ੍ਹਾਂ ਨੇ ਆਪਣੇ ਪਾਣੀ ਦੇ ਹੌਦ ਖੋਦ ਲੇ ਨੇ। ਉਹ ਹੋਰਨਾਂ ਦੇਵਤਿਆਂ ਵੱਲ ਚੱਲੇ ਗਏ ਨੇ, ਪਰ ਉਨ੍ਹਾਂ ਦੇ ਪਾਣੀ ਦੇ ਹੌਦ ਟੁੱਟੇ ਹੋਏ ਨੇ। ਉਨ੍ਹਾਂ ਹੌਦਾਂ ਵਿੱਚ ਪਾਣੀ ਨਹੀਂ ਰੁਕ ਸੱਕਦਾ।
ਯਸਈਆਹ 28:15
ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”
ਯਸਈਆਹ 17:4
ਉਸ ਸਮੇਂ, ਯਾਕੂਬ ਦੀ (ਇਸਰਾਏਲ) ਦੌਲਤ ਚਲੀ ਜਾਵੇਗੀ। ਯਾਕੂਬ ਉਸ ਬੰਦੇ ਵਰਗਾ ਹੋਵੇਗਾ ਜਿਹੜਾ ਬਿਮਾਰ ਸੀ ਅਤੇ ਬਹੁਤ ਕਮਜ਼ੋਰ ਅਤੇ ਪਤਲਾ ਹੋ ਗਿਆ ਸੀ।
ਜ਼ਬੂਰ 106:21
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।
ਅਸਤਸਨਾ 32:37
ਤਦ ਫ਼ੇਰ ਯਹੋਵਾਹ ਆਖੇਗਾ, ‘ਕਿੱਥੇ ਹਨ ਉਨ੍ਹਾਂ ਦੇ ਦੇਵਤੇ? ਕਿੱਥੇ ਹੈ ਉਹ “ਚੱਟਾਨ”, ਜਿਸ ਵੱਲ ਉਹ ਆਸਰੇ ਲਈ ਪਰਤੇ ਸਨ?
ਅਸਤਸਨਾ 32:16
ਹੋਰਨਾ ਦੇਵਿਤਆ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸ ਨੂੰ ਈਰਖਾਲੂ ਬਣਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ।