Jeremiah 14:20
ਯਹੋਵਾਹ ਜੀ, ਅਸੀਂ ਜਾਣਦੇ ਹਾਂ ਕਿ ਅਸੀਂ ਬੁਰੇ ਲੋਕ ਹਾਂ, ਅਸੀਂ ਜਾਣਦੇ ਹਾਂ ਕਿ ਸਾਡੇ ਪੁਰਖਿਆਂ ਨੇ ਮੰਦਾ ਕੀਤਾ ਸੀ। ਹਾਂ, ਅਸਾਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ।
Jeremiah 14:20 in Other Translations
King James Version (KJV)
We acknowledge, O LORD, our wickedness, and the iniquity of our fathers: for we have sinned against thee.
American Standard Version (ASV)
We acknowledge, O Jehovah, our wickedness, and the iniquity of our fathers; for we have sinned against thee.
Bible in Basic English (BBE)
We are conscious, O Lord, of our sin and of the wrongdoing of our fathers: we have done evil against you.
Darby English Bible (DBY)
Jehovah, we acknowledge our wickedness, the iniquity of our fathers; for we have sinned against thee.
World English Bible (WEB)
We acknowledge, Yahweh, our wickedness, and the iniquity of our fathers; for we have sinned against you.
Young's Literal Translation (YLT)
We have known, O Jehovah, our wickedness, The iniquity of our fathers, For we have sinned against Thee.
| We acknowledge, | יָדַ֧עְנוּ | yādaʿnû | ya-DA-noo |
| O Lord, | יְהוָ֛ה | yĕhwâ | yeh-VA |
| wickedness, our | רִשְׁעֵ֖נוּ | rišʿēnû | reesh-A-noo |
| and the iniquity | עֲוֹ֣ן | ʿăwōn | uh-ONE |
| fathers: our of | אֲבוֹתֵ֑ינוּ | ʾăbôtênû | uh-voh-TAY-noo |
| for | כִּ֥י | kî | kee |
| we have sinned | חָטָ֖אנוּ | ḥāṭāʾnû | ha-TA-noo |
| against thee. | לָֽךְ׃ | lāk | lahk |
Cross Reference
ਜ਼ਬੂਰ 32:5
ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
ਦਾਨੀ ਐਲ 9:5
“ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ।
ਯਰਮਿਆਹ 3:25
ਆਓ ਆਪਾਂ ਸ਼ਰਮਿੰਦਗੀ ਨਾਲ ਲੇਟ ਜਾਈਏ, ਸ਼ਰਮਿੰਦਗੀ ਸਾਨੂੰ ਰਜਾਈ ਵਾਂਗ ਢੱਕ ਲਵੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ। ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।’”
ਜ਼ਬੂਰ 106:6
ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ। ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
ਨਹਮਿਆਹ 9:2
ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।
ਅਹਬਾਰ 26:40
ਉਮੀਦ ਹਮੇਸ਼ਾ ਰਹਿੰਦੀ ਹੈ “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ।
੧ ਯੂਹੰਨਾ 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
ਲੋਕਾ 15:18
ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
ਯਰਮਿਆਹ 3:13
ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਜ਼ਬੂਰ 51:3
ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।
ਅੱਯੂਬ 33:27
ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ। ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ। ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।
ਅਜ਼ਰਾ 9:6
ਫਿਰ ਮੈਂ ਪ੍ਰਾਰਥਨਾ ਕੀਤੀ: “ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।
੨ ਸਮੋਈਲ 24:10
ਯਹੋਵਾਹ ਦਾ ਦਾਊਦ ਨੂੰ ਸਜ਼ਾ ਦੇਣਾ ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿੰਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, “ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।”
੨ ਸਮੋਈਲ 12:13
ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।” ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ।