Jeremiah 17:2
ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ।
Jeremiah 17:2 in Other Translations
King James Version (KJV)
Whilst their children remember their altars and their groves by the green trees upon the high hills.
American Standard Version (ASV)
whilst their children remember their altars and their Asherim by the green trees upon the high hills.
Bible in Basic English (BBE)
Their altars and their wood pillars under every branching tree, on the high hills and the mountains in the field.
Darby English Bible (DBY)
whilst their children remember their altars and their Asherahs, by the green trees, upon the high hills.
World English Bible (WEB)
while their children remember their altars and their Asherim by the green trees on the high hills.
Young's Literal Translation (YLT)
As their sons remember their altars and their shrines, By the green tree, by the high hills.
| Whilst their children | כִּזְכֹּ֤ר | kizkōr | keez-KORE |
| remember | בְּנֵיהֶם֙ | bĕnêhem | beh-nay-HEM |
| their altars | מִזְבְּחוֹתָ֔ם | mizbĕḥôtām | meez-beh-hoh-TAHM |
| groves their and | וַאֲשֵׁרֵיהֶ֖ם | waʾăšērêhem | va-uh-shay-ray-HEM |
| by | עַל | ʿal | al |
| the green | עֵ֣ץ | ʿēṣ | ayts |
| trees | רַֽעֲנָ֑ן | raʿănān | ra-uh-NAHN |
| upon | עַ֖ל | ʿal | al |
| the high | גְּבָע֥וֹת | gĕbāʿôt | ɡeh-va-OTE |
| hills. | הַגְּבֹהֽוֹת׃ | haggĕbōhôt | ha-ɡeh-voh-HOTE |
Cross Reference
੨ ਤਵਾਰੀਖ਼ 24:18
ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।
ਯਰਮਿਆਹ 2:20
“ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁੱਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, ‘ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!’ ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ।
ਯਰਮਿਆਹ 7:18
ਇਹ ਹੈ ਜੋ ਯਹੂਦਾਹ ਦੇ ਲੋਕ ਕਰ ਰਹੇ ਹਨ: ਬੱਚੇ ਲਕੜਾਂ ਇਕੱਠੀਆਂ ਕਰਦੇ ਹਨ। ਪਿਤਾ ਲਕੜੀ ਨੂੰ ਅੱਗ ਬਾਲਣ ਲਈ ਇਸਤੇਮਾਲ ਕਰਦੇ ਹਨ। ਔਰਤਾਂ ਆਟਾ ਗੁਨ੍ਹ ਕੇ ਤੌਣ ਬਣਾਉਦੀਆਂ ਹਨ ਅਤੇ ਰੋਟੀਆਂ ਬਣਾਕੇ ਅਕਾਸ਼ ਦੀ ਰਾਣੀ (ਝੂਠੀ ਦੇਵੀ) ਨੂੰ ਚੜ੍ਹਾਉਂਦੀਆਂ ਹਨ। ਯਹੂਦਾਹ ਦੇ ਉਹ ਲੋਕ ਹੋਰਨਾਂ ਦੇਵਤਿਆਂ ਦੀ ਪੀਣ ਦੀ ਭੇਟ ਚੜ੍ਹਾ ਕੇ ਉਪਾਸਨਾ ਕਰਦੇ ਹਨ। ਉਹ ਇਹ ਗੱਲਾਂ ਕਰਕੇ ਮੈਨੂੰ ਗੁੱਸਾ ਦਿਵਾਉਂਦੇ ਹਨ।
ਯਸਈਆਹ 17:8
ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।
ਯਸਈਆਹ 1:29
ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।
੨ ਤਵਾਰੀਖ਼ 33:3
ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।
ਕਜ਼ਾૃ 3:7
ਪਹਿਲਾ ਨਿਆਂਕਾਰ, ਅਥਨੀਏਲ ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ।
ਹੋ ਸੀਅ 4:13
ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।
ਹਿਜ਼ ਕੀ ਐਲ 20:28
ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।
ਜ਼ਬੂਰ 78:58
ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
੨ ਤਵਾਰੀਖ਼ 33:19
ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।