ਯਰਮਿਆਹ 26:4 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 26 ਯਰਮਿਆਹ 26:4

Jeremiah 26:4
ਤੂੰ ਉਨ੍ਹਾਂ ਨੂੰ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ।

Jeremiah 26:3Jeremiah 26Jeremiah 26:5

Jeremiah 26:4 in Other Translations

King James Version (KJV)
And thou shalt say unto them, Thus saith the LORD; If ye will not hearken to me, to walk in my law, which I have set before you,

American Standard Version (ASV)
And thou shalt say unto them, Thus saith Jehovah: If ye will not hearken to me, to walk in my law, which I have set before you,

Bible in Basic English (BBE)
And you are to say to them, This is what the Lord has said: If you do not give ear to me and go in the way of my law which I have put before you,

Darby English Bible (DBY)
And thou shalt say unto them, Thus saith Jehovah: If ye will not hearken unto me, to walk in my law, which I have set before you,

World English Bible (WEB)
You shall tell them, Thus says Yahweh: If you will not listen to me, to walk in my law, which I have set before you,

Young's Literal Translation (YLT)
`And thou hast said unto them: Thus said Jehovah, If ye do not hearken unto Me, to walk in My law, that I set before you,

And
thou
shalt
say
וְאָמַרְתָּ֣wĕʾāmartāveh-ah-mahr-TA
unto
אֲלֵיהֶ֔םʾălêhemuh-lay-HEM
them,
Thus
כֹּ֖הkoh
saith
אָמַ֣רʾāmarah-MAHR
the
Lord;
יְהוָ֑הyĕhwâyeh-VA
If
אִםʾimeem
ye
will
not
לֹ֤אlōʾloh
hearken
תִשְׁמְעוּ֙tišmĕʿûteesh-meh-OO
to
אֵלַ֔יʾēlayay-LAI
me,
to
walk
לָלֶ֙כֶת֙lāleketla-LEH-HET
law,
my
in
בְּת֣וֹרָתִ֔יbĕtôrātîbeh-TOH-ra-TEE
which
אֲשֶׁ֥רʾăšeruh-SHER
I
have
set
נָתַ֖תִּיnātattîna-TA-tee
before
לִפְנֵיכֶֽם׃lipnêkemleef-nay-HEM

Cross Reference

੧ ਸਲਾਤੀਨ 9:6
“ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਤੋਂ ਉਸ ਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮੰਨੋਗੇ,ਤਾਂ ਮੈਂ ਇਸ ਨੂੰ ਢਾਹ ਦੇਵਾਂਗਾ।

ਯਰਮਿਆਹ 44:10
ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”

ਯਸਈਆਹ 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

ਇਬਰਾਨੀਆਂ 6:18
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ

ਯਸਈਆਹ 42:23
ਕੀ ਤੁਹਾਡੇ ਵਿੱਚੋਂ ਕਿਸੇ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਸੁਣਿਆ ਸੀ? ਨਹੀਂ! ਪਰ ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਸ਼ਬਦਾਂ ਨੂੰ ਬਹੁਤ ਧਿਆਨ ਨਾਲ ਸੁਣੋੋ ਤੇ ਇਸ ਬਾਰੇ ਸੋਚੋ ਕਿ ਕੀ ਵਾਪਰਿਆ ਹੈ।

ਨਹਮਿਆਹ 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।

੨ ਤਵਾਰੀਖ਼ 7:19
“ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਂਗਾ,

ਯਸ਼ਵਾ 23:15
ਹਰ ਨੇਕ ਇਕਰਾਰ ਜਿਹੜਾ ਤੁਹਾਡੇ ਯਹੋਵਾਹ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਸੱਚਾ ਸਿੱਧ ਹੋਇਆ ਹੈ। ਪਰ ਉਸੇ ਤਰ੍ਹਾਂ ਯਹੋਵਾਹ ਆਪਣੇ ਦੂਸਰੇ ਇਕਰਾਰ ਨੂੰ ਵੀ ਪੂਰਾ ਕਰਕੇ ਦਿਖਾਵੇਗਾ। ਉਸ ਨੇ ਇਕਰਾਰ ਕੀਤਾ ਸੀ ਕਿ ਜੇ ਤੁਸੀਂ ਮੰਦਾ ਕਰੋਂਗੇ ਤਾਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਉਸ ਨੇ ਇਕਰਾਰ ਕੀਤਾ ਸੀ ਕਿ ਉਹ ਤੁਹਾਨੂੰ ਇਸ ਚੰਗੀ ਧਰਤੀ ਵਿੱਚੋਂ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਸੀ।

ਅਸਤਸਨਾ 32:15
“ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।

ਅਸਤਸਨਾ 31:20
ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ।

ਅਸਤਸਨਾ 31:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ।

ਅਸਤਸਨਾ 29:18
ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।

ਅਸਤਸਨਾ 28:15
ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:

ਅਸਤਸਨਾ 11:32
ਤੁਹਾਨੂੰ ਉਹ ਸਾਰੇ ਕਾਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

ਅਸਤਸਨਾ 4:44
ਮੂਸਾ ਦੇ ਕਾਨੂੰਨ ਦੀ ਭੂਮਿਕਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਰਮੇਸ਼ੁਰ ਦਾ ਕਾਨੂੰਨ ਦਿੱਤਾ।

ਅਸਤਸਨਾ 4:8
ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

ਅਹਬਾਰ 26:14
ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ।