Jeremiah 28:16
ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”
Jeremiah 28:16 in Other Translations
King James Version (KJV)
Therefore thus saith the LORD; Behold, I will cast thee from off the face of the earth: this year thou shalt die, because thou hast taught rebellion against the LORD.
American Standard Version (ASV)
Therefore thus saith Jehovah, Behold, I will send thee away from off the face of the earth: this year thou shalt die, because thou hast spoken rebellion against Jehovah.
Bible in Basic English (BBE)
For this reason the Lord has said, See, I will send you away from off the face of the earth: this year death will overtake you, because you have said words against the Lord.
Darby English Bible (DBY)
Therefore thus saith Jehovah: Behold, I will cast thee from off the face of the earth: this year thou shalt die, for thou hast spoken revolt against Jehovah.
World English Bible (WEB)
Therefore thus says Yahweh, Behold, I will send you away from off the surface of the earth: this year you shall die, because you have spoken rebellion against Yahweh.
Young's Literal Translation (YLT)
Therefore thus said Jehovah, Lo, I am casting thee from off the face of the ground; this year thou diest, for apostacy thou hast spoken concerning Jehovah.'
| Therefore | לָכֵ֗ן | lākēn | la-HANE |
| thus | כֹּ֚ה | kō | koh |
| saith | אָמַ֣ר | ʾāmar | ah-MAHR |
| the Lord; | יְהוָ֔ה | yĕhwâ | yeh-VA |
| Behold, | הִנְנִי֙ | hinniy | heen-NEE |
| cast will I | מְשַֽׁלֵּֽחֲךָ֔ | mĕšallēḥăkā | meh-sha-lay-huh-HA |
| thee from off | מֵעַ֖ל | mēʿal | may-AL |
| the face | פְּנֵ֣י | pĕnê | peh-NAY |
| earth: the of | הָאֲדָמָ֑ה | hāʾădāmâ | ha-uh-da-MA |
| this year | הַשָּׁנָה֙ | haššānāh | ha-sha-NA |
| thou | אַתָּ֣ה | ʾattâ | ah-TA |
| shalt die, | מֵ֔ת | mēt | mate |
| because | כִּֽי | kî | kee |
| taught hast thou | סָרָ֥ה | sārâ | sa-RA |
| rebellion | דִבַּ֖רְתָּ | dibbartā | dee-BAHR-ta |
| against | אֶל | ʾel | el |
| the Lord. | יְהוָֽה׃ | yĕhwâ | yeh-VA |
Cross Reference
ਯਰਮਿਆਹ 29:32
ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸ ਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।’”
ਯਰਮਿਆਹ 20:6
ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾਏ ਜਾਣਗੇ।’”
੧ ਸਲਾਤੀਨ 13:34
ਇਹ ਅਮਲ ਯਾਰਾਬੁਆਮ ਦੇ ਪਰਿਵਾਰ ਦਾ ਪਾਪ ਸੀ ਅਤੇ ਇਹ ਉਸ ਦੀ ਤਬਾਹੀ ਅਤੇ ਧਰਤੀ ਤੋਂ ਉਸ ਦੇ ਅਲੋਪ ਹੋਣ ਦਾ ਕਾਰਣ ਬਣਿਆ।
ਅਸਤਸਨਾ 6:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।
ਖ਼ਰੋਜ 32:12
ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ।
ਰਸੂਲਾਂ ਦੇ ਕਰਤੱਬ 13:8
ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
ਆਮੋਸ 9:8
ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
ਹਿਜ਼ ਕੀ ਐਲ 13:11
ਉਨ੍ਹਾਂ ਲੋਕਾਂ ਨੂੰ ਦੱਸ ਜਿਹੜੇ ਕੰਧਾਂ ਤੇ ਕਲੀ ਕਰਾਉਂਦੇ ਹਨ ਕਿ ਇਹ ਡਿੱਗ ਪਵੇਗੀ। ਉਨ੍ਹਾਂ ਲੋਕਾਂ ਨੂੰ ਆਖ ਕਿ ਮੈਂ ਗੜ੍ਹੇ ਅਤੇ ਸਖਤ ਬਾਰਸ਼ ਭੇਜਾਂਗਾ। ਤੇਜ਼ ਹਵਾਵਾਂ ਵਗਣਗੀਆਂ ਅਤੇ ਵਾਵਰੋਲਾ ਉੱਠੇਗਾ।
ਯਰਮਿਆਹ 28:3
ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ।
ਅਸਤਸਨਾ 13:5
ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।
ਗਿਣਤੀ 29:32
“ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।
ਗਿਣਤੀ 16:28
ਫ਼ੇਰ ਮੂਸਾ ਨੇ ਆਖਿਆ, “ਮੈਂ ਤੁਹਾਨੂੰ ਸਬੂਤ ਦਿਆਂਗਾ ਕਿ ਯਹੋਵਾਹ ਨੇ ਮੈਨੂੰ ਇਹ ਸਾਰੀਆਂ ਗੱਲਾਂ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ, ਕਰਨ ਲਈ ਭੇਜਿਆ ਹੈ। ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਇਹ ਸਾਰੀਆਂ ਗੱਲਾਂ ਸਿਰਫ਼ ਮੇਰਾ ਵਿੱਚਾਰ ਨਹੀਂ ਸਨ।
ਗਿਣਤੀ 14:37
ਉਹ ਆਦਮੀ ਇਸਰਾਏਲੀ ਲੋਕਾਂ ਅੰਦਰ ਮੁਸ਼ਕਿਲਾਂ ਖੜੀਆਂ ਕਰਨ ਲਈ ਜ਼ਿੰਮੇਵਾਰ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰਨ ਲਈ ਬਿਮਾਰੀ ਭੇਜੀ।