Jeremiah 32:10
ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।
Jeremiah 32:10 in Other Translations
King James Version (KJV)
And I subscribed the evidence, and sealed it, and took witnesses, and weighed him the money in the balances.
American Standard Version (ASV)
And I subscribed the deed, and sealed it, and called witnesses, and weighed him the money in the balances.
Bible in Basic English (BBE)
And I put it in writing, stamping it with my stamp, and I took witnesses and put the money into the scales.
Darby English Bible (DBY)
And I subscribed the writing, and sealed it, and took witnesses, and weighed the money in the balances.
World English Bible (WEB)
I subscribed the deed, and sealed it, and called witnesses, and weighed him the money in the balances.
Young's Literal Translation (YLT)
And I write in a book, and seal, and cause witnesses to testify, and weigh the silver in balances;
| And I subscribed | וָאֶכְתֹּ֤ב | wāʾektōb | va-ek-TOVE |
| the evidence, | בַּסֵּ֙פֶר֙ | bassēper | ba-SAY-FER |
| and sealed | וָֽאֶחְתֹּ֔ם | wāʾeḥtōm | va-ek-TOME |
| took and it, | וָאָעֵ֖ד | wāʾāʿēd | va-ah-ADE |
| witnesses, | עֵדִ֑ים | ʿēdîm | ay-DEEM |
| and weighed | וָאֶשְׁקֹ֥ל | wāʾešqōl | va-esh-KOLE |
| money the him | הַכֶּ֖סֶף | hakkesep | ha-KEH-sef |
| in the balances. | בְּמֹאזְנָֽיִם׃ | bĕmōʾzĕnāyim | beh-moh-zeh-NA-yeem |
Cross Reference
ਯਰਮਿਆਹ 32:44
ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਯਰਮਿਆਹ 32:12
ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਹਮਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ।
ਯਰਮਿਆਹ 32:25
“ਯਹੋਵਾਹ ਮੇਰੇ ਪ੍ਰਭੂ, ਉਹ ਸਾਰੀਆਂ ਹੀ ਬੁਰੀਆਂ ਗੱਲਾਂ ਵਾਪਰ ਰਹੀਆਂ ਹਨ। ਪਰ ਹੁਣ ਤੁਸੀਂ ਮੈਨੂੰ ਆਖ ਰਹੇ ਹੋ, ‘ਯਿਰਮਿਯਾਹ, ਚਾਂਦੀ ਬਦਲੇ ਖੇਤ ਖਰੀਦ ਲੈ ਅਤੇ ਕੁਝ ਬੰਦਿਆਂ ਨੂੰ ਚੁਣਕੇ ਇਸ ਸੌਦੇ ਦੀ ਗਵਾਹੀ ਪੁਆ ਲੈ।’ ਤੁਸੀਂ ਮੈਨੂੰ ਇਹ ਗੱਲ ਉਦੋਂ ਆਖ ਰਹੇ ਹੋ ਜਦੋਂ ਬਾਬਲ ਦੀ ਫ਼ੌਜ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਤਿਆਰ ਹੈ।”
ਯਸਈਆਹ 44:5
“ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”
ਅੱਯੂਬ 14:17
ਤੂੰ ਮੇਰੇ ਪਾਪਾਂ ਨੂੰ ਇੱਕ ਬੋਰੇ ਵਿੱਚ ਬੰਨ੍ਹਕੇ, ਇਸ ਨੂੰ ਬੰਦ ਕਰਕੇ ਪਰ੍ਹਾਂ ਸੁੱਟ ਦੇਣੇ ਚਾਹੀਦੇ ਸਨ।
ਅਸਤਸਨਾ 32:34
“‘ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ! ਮੈਂ ਇਸ ਨੂੰ ਆਪਣੇ ਖਜ਼ਾਨੇ ਅੰਦਰ ਬੰਦ ਕਰ ਦਿੱਤਾ ਹੈ।
ਪਰਕਾਸ਼ ਦੀ ਪੋਥੀ 9:4
ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸੱਕਦੀਆਂ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
ਪਰਕਾਸ਼ ਦੀ ਪੋਥੀ 7:2
ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
ਅਫ਼ਸੀਆਂ 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
ਅਫ਼ਸੀਆਂ 1:13
ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
੨ ਕੁਰਿੰਥੀਆਂ 1:22
ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।
ਯੂਹੰਨਾ 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
ਯੂਹੰਨਾ 3:33
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
ਦਾਨੀ ਐਲ 8:26
“ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”
ਯਸਈਆਹ 30:8
ਹੁਣ ਇਸ ਗੱਲ ਨੂੰ ਕਿਸੇ ਸੰਕੇਤ ਉੱਤੇ ਲਿਖ ਲਵੋ ਤਾਂ ਜੋ ਸਾਰੇ ਲੋਕ ਇਸ ਨੂੰ ਦੇਖ ਸੱਕਣ। ਭਵਿੱਖ ਵਾਸਤੇ, ਇਸ ਨੂੰ ਇੱਕ ਕਿਤਾਬ ਵਿੱਚ ਲਿਖ ਲਵੋ ਆਖਰੀ ਦਿਨਾਂ ਵਾਸਤੇ ਇੱਕ ਯਾਦਗਾਰੀ ਵਜੋਂ ਕਿ ਮੈਂ ਇਨ੍ਹਾਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ।
ਯਸਈਆਹ 8:1
ਅੱਸ਼ੂਰ ਛੇਤੀ ਆਵੇਗਾ ਯਹੋਵਾਹ ਨੇ ਮੈਨੂੰ ਆਖਿਆ, “ਇੱਕ ਵੱਡੀ ਤਖਤੀ ਲਵੋ ਅਤੇ ਕਲਮ ਨਾਲ ਇਹ ਸ਼ਬਦ ਲਿਖੋ: ‘ਇਹ ਮਾਹੇਰ ਸ਼ਲਾਲ ਹਸ਼ਬਾਜ਼ ਲਈ ਹੈ’ (ਇਸਦਾ ਅਰਬ ਹੈ ‘ਇੱਥੇ ਬਹੁਤ ਹੀ ਛੇਤੀ ਲੁੱਟ ਹੋਵੇਗੀ!’)”
ਗ਼ਜ਼ਲ ਅਲਗ਼ਜ਼ਲਾਤ 8:6
ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
ਰੁੱਤ 4:9
ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।
ਯਸ਼ਵਾ 18:9
ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।