Jeremiah 52:8
ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸ ਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ।
Jeremiah 52:8 in Other Translations
King James Version (KJV)
But the army of the Chaldeans pursued after the king, and overtook Zedekiah in the plains of Jericho; and all his army was scattered from him.
American Standard Version (ASV)
But the army of the Chaldeans pursued after the king, and overtook Zedekiah in the plains of Jericho; and all his army was scattered from him.
Bible in Basic English (BBE)
And the Chaldaean army went after King Zedekiah and overtook him on the other side of Jericho, and all his army went in flight from him in every direction.
Darby English Bible (DBY)
And the army of the Chaldeans pursued after the king, and overtook Zedekiah in the plains of Jericho; and all his army was scattered from him.
World English Bible (WEB)
But the army of the Chaldeans pursued after the king, and overtook Zedekiah in the plains of Jericho; and all his army was scattered from him.
Young's Literal Translation (YLT)
And the forces of the Chaldeans pursue after the king, and overtake Zedekiah in the plains of Jericho, and all his forces have been scattered from him,
| But the army | וַיִּרְדְּפ֤וּ | wayyirdĕpû | va-yeer-deh-FOO |
| of the Chaldeans | חֵיל | ḥêl | hale |
| pursued | כַּשְׂדִּים֙ | kaśdîm | kahs-DEEM |
| after | אַחֲרֵ֣י | ʾaḥărê | ah-huh-RAY |
| the king, | הַמֶּ֔לֶךְ | hammelek | ha-MEH-lek |
| and overtook | וַיַּשִּׂ֥יגוּ | wayyaśśîgû | va-ya-SEE-ɡoo |
| אֶת | ʾet | et | |
| Zedekiah | צִדְקִיָּ֖הוּ | ṣidqiyyāhû | tseed-kee-YA-hoo |
| in the plains | בְּעַֽרְבֹ֣ת | bĕʿarbōt | beh-ar-VOTE |
| of Jericho; | יְרֵח֑וֹ | yĕrēḥô | yeh-ray-HOH |
| all and | וְכָל | wĕkāl | veh-HAHL |
| his army | חֵיל֔וֹ | ḥêlô | hay-LOH |
| was scattered | נָפֹ֖צוּ | nāpōṣû | na-FOH-tsoo |
| from | מֵעָלָֽיו׃ | mēʿālāyw | may-ah-LAIV |
Cross Reference
ਯਰਮਿਆਹ 38:23
“ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”
ਯਰਮਿਆਹ 34:21
ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸ ਦੇ ਲੋਕਾਂ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕਰ ਦਿਆਂਗਾ ਭਾਵੇਂ ਉਹ ਫ਼ੌਜ ਯਰੂਸ਼ਲਮ ਨੂੰ ਛੱਡ ਚੁੱਕੀ ਹੋਵੇ।
ਯਰਮਿਆਹ 32:4
ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ।
ਯਰਮਿਆਹ 21:7
ਅਜਿਹਾ ਵਾਪਰਨ ਤੋਂ ਮਗਰੋਂ,’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “‘ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾਏਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।’
ਆਮੋਸ 9:1
ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।
ਆਮੋਸ 2:14
ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।
ਹਿਜ਼ ਕੀ ਐਲ 17:20
ਮੈਂ ਆਪਣਾ ਜਾਲ ਵਛਾਵਾਂਗਾ, ਅਤੇ ਉਹ ਇਸ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ ਲਿਆਵਾਂਗਾ। ਅਤੇ ਮੈਂ ਉਸ ਨੂੰ ਉਸ ਥਾਂ ਉੱਤੇ ਸਜ਼ਾ ਦਿਆਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਹ ਮੇਰੇ ਵਿਰੁੱਧ ਹੋ ਗਿਆ ਸੀ।
ਹਿਜ਼ ਕੀ ਐਲ 12:12
ਅਤੇ ਤੁਹਾਡਾ ਆਗੂ ਕੰਧ ਵਿੱਚ ਪਾੜ ਲਾਵੇਗਾ ਅਤੇ ਰਾਤ ਵੇਲੇ ਚੋਰੀ ਛਿਪੇ ਨਿਕਲ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਲੋਕ ਉਸ ਨੂੰ ਪਹਿਚਾਣ ਨਾ ਸੱਕਣ ਉਸਦੀਆਂ ਅੱਖਾਂ ਇਹ ਨਹੀਂ ਦੇਖ ਸੱਕਣਗੀਆਂ ਕਿ ਉਹ ਕਿੱਧਰ ਜਾ ਰਿਹਾ ਹੈ।
ਨੂਹ 4:19
ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।
ਯਰਮਿਆਹ 39:5
ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ।
ਯਰਮਿਆਹ 37:18
ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁੱਟਿਆ ਹੈ?
ਯਸਈਆਹ 30:16
ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ।