Jeremiah 6:8
ਯਰੂਸ਼ਲਮ, ਇਸ ਚਿਤਾਵਨੀ ਨੂੰ ਪ੍ਰਵਾਨ ਕਰ। ਜੇ ਤੂੰ ਇਸ ਨੂੰ ਨਾ ਸੁਣਿਆ ਤਾਂ ਮੈਂ ਤੇਰੇ ਕੋਲੋਂ ਮੂੰਹ ਮੋੜ ਲਵਾਂਗਾ। ਮੈਂ ਤੇਰੀ ਧਰਤੀ ਨੂੰ ਮਾਰੂਬਲ ਬਣਾ ਦਿਆਂਗਾ। ਓੱਥੇ ਕੋਈ ਵੀ ਬੰਦਾ ਨਹੀਂ ਰਹਿ ਸੱਕੇਗਾ।”
Jeremiah 6:8 in Other Translations
King James Version (KJV)
Be thou instructed, O Jerusalem, lest my soul depart from thee; lest I make thee desolate, a land not inhabited.
American Standard Version (ASV)
Be thou instructed, O Jerusalem, lest my soul be alienated from thee; lest I make thee a desolation, a land not inhabited.
Bible in Basic English (BBE)
Undergo teaching, O Jerusalem, or my soul will be turned away from you, and I will make you a waste, an unpeopled land.
Darby English Bible (DBY)
Be thou instructed, Jerusalem, lest my soul be alienated from thee; lest I make thee a desolation, a land not inhabited.
World English Bible (WEB)
Be instructed, Jerusalem, lest my soul be alienated from you; lest I make you a desolation, a land not inhabited.
Young's Literal Translation (YLT)
Be instructed, O Jerusalem, Lest My soul be alienated from thee, Lest I make thee a desolation, a land not inhabited.
| Be thou instructed, | הִוָּסְרִי֙ | hiwwosriy | hee-wose-REE |
| O Jerusalem, | יְר֣וּשָׁלִַ֔ם | yĕrûšālaim | yeh-ROO-sha-la-EEM |
| lest | פֶּן | pen | pen |
| my soul | תֵּקַ֥ע | tēqaʿ | tay-KA |
| depart | נַפְשִׁ֖י | napšî | nahf-SHEE |
| from | מִמֵּ֑ךְ | mimmēk | mee-MAKE |
| lest thee; | פֶּן | pen | pen |
| I make | אֲשִׂימֵ֣ךְ | ʾăśîmēk | uh-see-MAKE |
| thee desolate, | שְׁמָמָ֔ה | šĕmāmâ | sheh-ma-MA |
| a land | אֶ֖רֶץ | ʾereṣ | EH-rets |
| not | ל֥וֹא | lôʾ | loh |
| inhabited. | נוֹשָֽׁבָה׃ | nôšābâ | noh-SHA-va |
Cross Reference
ਹੋ ਸੀਅ 9:12
ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।”
ਹਿਜ਼ ਕੀ ਐਲ 23:18
“ਆਹਾਲੀਬਾਹ ਨੇ ਹਰ ਕਿਸੇ ਨੂੰ ਦਰਸਾ ਦਿੱਤਾ ਕਿ ਉਹ ਬੇਵਫ਼ਾ ਸੀ। ਇਸ ਲਈ ਉਸ ਨੇ ਇੰਨੇ ਸਾਰੇ ਬੰਦਿਆਂ ਨੂੰ ਆਪਣਾ ਨਗਨ ਸ਼ਰੀਰ ਵੇਖਣ ਦਿੱਤਾ, ਕਿ ਮੈਨੂੰ ਉਸ ਨਾਲ ਸਖਤ ਨਫ਼ਰਤ ਹੋ ਗਈ-ਓਸੇ ਤਰ੍ਹਾਂ ਜਿਵੇਂ ਮੈਨੂੰ ਉਸਦੀ ਭੈਣ ਨਾਲ ਸਖਤ ਨਫ਼ਰਤ ਕੀਤੀ ਸੀ।
ਯਰਮਿਆਹ 17:23
ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਮੰਨੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਤੁਹਾਡੇ ਪੁਰਖੇ ਬਹੁਤ ਜ਼ਿੱਦੀ ਸਨ। ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਪਰ ਇਸ ਨਾਲ ਉਨ੍ਹਾਂ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
ਜ਼ਬੂਰ 50:17
ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
ਯਰਮਿਆਹ 32:33
“ਉਨ੍ਹਾਂ ਲੋਕਾਂ ਨੂੰ ਸਹਾਇਤਾ ਲਈ ਮੇਰੇ ਪਾਸ ਆਉਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ। ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਬਾਰ-ਬਾਰ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਮੈਂ ਉਨ੍ਹਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਣਦੇ ਹੀ ਨਹੀਂ ਸਨ।
ਯਰਮਿਆਹ 35:13
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤੁਹਾਨੂੰ ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
ਸਫ਼ਨਿਆਹ 3:7
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।
ਜ਼ਿਕਰ ਯਾਹ 11:8
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।
ਯਰਮਿਆਹ 31:19
ਯਹੋਵਾਹ, ਮੈਂ ਤੁਹਾਡੇ ਕੋਲੋਂ ਦੂਰ ਭਟਕ ਗਿਆ ਸਾਂ। ਪਰ ਮੈਂ ਆਪਣੇ ਕੀਤੇ ਮੰਦੇ ਅਮਲਾਂ ਨੂੰ ਜਾਣ ਗਿਆ। ਇਸ ਲਈ ਮੈਂ ਆਪਣਾ ਦਿਲ ਤੇ ਜੀਵਨ ਬਦਲ ਲਿਆ। ਮੈਂ ਉਨ੍ਹਾਂ ਮੂਰੱਖਤਾ ਭਰੀਆਂ ਗੱਲਾਂ ਕਾਰਣ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹਾਂ, ਜਿਹੜੀਆਂ ਮੈਂ ਜਵਾਨੀ ਵੇਲੇ ਕੀਤੀਆਂ ਸਨ।’”
ਯਰਮਿਆਹ 9:11
“ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।”
ਯਰਮਿਆਹ 7:34
ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।”
ਅਸਤਸਨਾ 32:29
ਜੇ ਉਹ ਸਿਆਣੇ ਹੁੰਦੇ, ਉਹ ਸਮਝ ਜਾਂਦੇ। ਉਹ ਜਾਣ ਜਾਂਦੇ ਕਿ ਉਨ੍ਹਾਂ ਨਾਲ ਕੀ ਵਾਪਰੇਗਾ।
ਜ਼ਬੂਰ 2:10
ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।
ਜ਼ਬੂਰ 94:12
ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।
ਅਮਸਾਲ 4:13
ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸ ਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ।
ਯਰਮਿਆਹ 2:15
ਜਵਾਨ ਸ਼ੇਰ (ਦੁਸ਼ਮਣ) ਇਸਰਾਏਲ ਉੱਤੇ ਦਹਾੜਦੇ ਨੇ। ਸ਼ੇਰ ਗੁਰਾਂਦੇ ਨੇ। ਸ਼ੇਰਾ ਨੇ ਇਸਰਾਏਲ ਦੀ ਧਰਤੀ ਤਬਾਹ ਕਰ ਦਿੱਤੀ ਹੈ। ਇਸਰਾਏਲ ਦੇ ਸ਼ਹਿਰ ਸਾੜ ਦਿੱਤੇ ਗਏ ਨੇ। ਉੱਥੇ ਕੋਈ ਵੀ ਬੰਦਾ ਨਹੀਂ ਬਚਿਆ।
ਯਰਮਿਆਹ 4:14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।
ਯਰਮਿਆਹ 7:3
ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ।
ਯਰਮਿਆਹ 7:20
ਇਸ ਲਈ ਯਹੋਵਾਹ ਇਹ ਆਖਦਾ ਹੈ: “ਮੈਂ ਇਸ ਥਾਂ ਦੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। ਮੈਂ ਲੋਕਾਂ ਅਤੇ ਪਸ਼ੂਆਂ ਨੂੰ ਸਜ਼ਾ ਦੇਵਾਂਗਾ। ਮੈਂ ਖੇਤਾਂ ਦੇ ਰੁੱਖਾਂ ਨੂੰ ਸਜ਼ਾ ਦਿਆਂਗਾ ਅਤੇ ਜ਼ਮੀਨ ਉੱਤੇ ਉੱਗਣ ਵਾਲੀਆਂ ਫ਼ਸਲਾਂ ਨੂੰ ਸਜ਼ਾ ਦਿਆਂਗਾ। ਮੇਰਾ ਗੁੱਸਾ ਤੇਜ਼ ਅੱਗ ਵਰਗਾ ਹੋਵੇਗਾ-ਅਤੇ ਕੋਈ ਵੀ ਬੰਦਾ ਉਸ ਨੂੰ ਰੋਕ ਨਹੀਂ ਸੱਕੇਗਾ।”
ਅਹਬਾਰ 26:34
“ਤੁਹਾਨੂੰ ਤੁਹਾਡੇ ਦੁਸ਼ਮਣ ਦੇ ਦੇਸ਼ ਲਿਜਾਇਆ ਜਾਵੇਗਾ। ਤੁਹਾਡਾ ਦੇਸ਼ ਸੱਖਣਾ ਹੋ ਜਾਵੇਗਾ। ਇਸ ਤਰ੍ਹਾਂ ਤੁਹਾਡੀ ਧਰਤੀ ਆਖਰਕਾਰ ਆਪਣਾ ਆਰਾਮ ਹਾਸਲ ਕਰੇਗੀ। ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ।