Cross Reference
੧ ਸਮੋਈਲ 2:5
ਜਿਨ੍ਹਾਂ ਲੋਕਾਂ ਕੋਲ ਅਤੀਤ ਵਿੱਚ ਢੇਰ ਸਾਰਾ ਭੋਜਨ ਸੀ, ਹੁਣ ਉਨ੍ਹਾਂ ਨੂੰ ਆਪਣੇ ਭੋਜਨ ਲਈ ਕੰਮ ਕਰਨਾ ਪਵੇਗਾ। ਪਰ ਜਿਨ੍ਹਾਂ ਨੇ ਅਤੀਤ ਵਿੱਚ ਭੁੱਖ ਕੱਟੀ ਹੈ ਹੁਣ ਪੂਰਨ ਭੋਜਨ ਖਾ ਰਹੇ ਹਨ। ਜਿਹੜੀ ਔਰਤ ਬੱਚੇ ਨਾ ਜਣ ਸੱਕੀ ਹੁਣ ਉਸ ਕੋਲ ਸੱਤ ਬੱਚੇ ਹਨ, ਪਰ ਜਿਸ ਔਰਤ ਕੋਲ ਅਨੇਕਾਂ ਬੱਚੇ ਸਨ ਹੁਣ ਉਦਾਸ ਅਤੇ ਦੁੱਖੀ ਹੈ।
੧ ਸਮੋਈਲ 2:36
ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”
ਅੱਯੂਬ 15:23
ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
ਜ਼ਬੂਰ 7:12
ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ।
ਜ਼ਬੂਰ 34:10
ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
ਜ਼ਬੂਰ 109:10
ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।
ਯਸਈਆਹ 8:21
ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।
੧ ਥੱਸਲੁਨੀਕੀਆਂ 5:3
ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
੨ ਪਤਰਸ 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।