ਅੱਯੂਬ 42:3
ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
Who | מִ֤י | mî | mee |
is he | זֶ֨ה׀ | ze | zeh |
that hideth | מַעְלִ֥ים | maʿlîm | ma-LEEM |
counsel | עֵצָ֗ה | ʿēṣâ | ay-TSA |
without | בְּֽלִ֫י | bĕlî | beh-LEE |
knowledge? | דָ֥עַת | dāʿat | DA-at |
therefore | לָכֵ֣ן | lākēn | la-HANE |
have I uttered | הִ֭גַּדְתִּי | higgadtî | HEE-ɡahd-tee |
understood I that | וְלֹ֣א | wĕlōʾ | veh-LOH |
not; | אָבִ֑ין | ʾābîn | ah-VEEN |
things too wonderful | נִפְלָא֥וֹת | niplāʾôt | neef-la-OTE |
for | מִ֝מֶּ֗נִּי | mimmennî | MEE-MEH-nee |
me, which I knew | וְלֹ֣א | wĕlōʾ | veh-LOH |
not. | אֵדָֽע׃ | ʾēdāʿ | ay-DA |
Cross Reference
ਜ਼ਬੂਰ 40:5
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
ਜ਼ਬੂਰ 131:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
ਜ਼ਬੂਰ 139:6
ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
ਅੱਯੂਬ 38:2
“ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”
ਅਮਸਾਲ 30:2
ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।