Joel 1:16
ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ।
Joel 1:16 in Other Translations
King James Version (KJV)
Is not the meat cut off before our eyes, yea, joy and gladness from the house of our God?
American Standard Version (ASV)
Is not the food cut off before our eyes, `yea', joy and gladness from the house of our God?
Bible in Basic English (BBE)
Is not food cut off before our eyes? joy and delight from the house of our God?
Darby English Bible (DBY)
Is not the food cut off before our eyes, joy and gladness from the house of our God?
World English Bible (WEB)
Isn't the food cut off before our eyes; Joy and gladness from the house of our God?
Young's Literal Translation (YLT)
Is not before our eyes food cut off? From the house of our God joy and rejoicing?
| Is not | הֲל֛וֹא | hălôʾ | huh-LOH |
| the meat | נֶ֥גֶד | neged | NEH-ɡed |
| off cut | עֵינֵ֖ינוּ | ʿênênû | ay-NAY-noo |
| before | אֹ֣כֶל | ʾōkel | OH-hel |
| our eyes, | נִכְרָ֑ת | nikrāt | neek-RAHT |
| joy yea, | מִבֵּ֥ית | mibbêt | mee-BATE |
| and gladness | אֱלֹהֵ֖ינוּ | ʾĕlōhênû | ay-loh-HAY-noo |
| from the house | שִׂמְחָ֥ה | śimḥâ | seem-HA |
| of our God? | וָגִֽיל׃ | wāgîl | va-ɡEEL |
Cross Reference
ਜ਼ਬੂਰ 43:4
ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।
ਅਸਤਸਨਾ 12:6
ਉੱਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋਂ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਹਿਲੋਠੇ ਪਸ਼ੂ ਚੜ੍ਹਾਉਣੇ ਚਾਹੀਦੇ ਹਨ।
ਆਮੋਸ 4:6
“ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।
ਯਵਾਐਲ 1:13
ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ। ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ, ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ।
ਯਵਾਐਲ 1:5
ਟਿੱਡੀਦਲ ਦਾ ਆਉਣਾ ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ।
ਯਸਈਆਹ 62:8
ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
ਯਸਈਆਹ 3:7
ਪਰ ਉਹ ਭਰਾ ਆਖੇਗਾ, “ਮੈਂ ਕਿਵੇਂ ਵੀ ਸਹਾਇਕ ਨਹੀਂ ਹੋ ਸੱਕਦਾ ਕਿਉਂ ਕਿ ਮੇਰੇ ਘਰ ਵਿੱਚ ਭੋਜਨ ਜਾਂ ਕੱਪੜੇ ਨਹੀਂ ਹਨ। ਤੁਹਾਨੂੰ ਮੈਨੂੰ ਆਪਣਾ ਆਗੂ ਨਹੀਂ ਬਨਾਉਣਾ ਚਾਹੀਦਾ।”
ਜ਼ਬੂਰ 105:3
ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ। ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।
ਅਸਤਸਨਾ 16:10
ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ।
ਅਸਤਸਨਾ 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।