ਯੂਹੰਨਾ 16:24
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
Hitherto | ἕως | heōs | AY-ose |
ἄρτι | arti | AR-tee | |
have ye | οὐκ | ouk | ook |
asked | ᾐτήσατε | ētēsate | ay-TAY-sa-tay |
nothing | οὐδὲν | ouden | oo-THANE |
in | ἐν | en | ane |
my | τῷ | tō | toh |
name: | ὀνόματί | onomati | oh-NOH-ma-TEE |
ask, | μου· | mou | moo |
and | αἰτεῖτε | aiteite | ay-TEE-tay |
ye shall receive, | καὶ | kai | kay |
that | λήψεσθε, | lēpsesthe | LAY-psay-sthay |
your | ἵνα | hina | EE-na |
ἡ | hē | ay | |
joy | χαρὰ | chara | ha-RA |
may be | ὑμῶν | hymōn | yoo-MONE |
full. | ᾖ | ē | ay |
πεπληρωμένη | peplērōmenē | pay-play-roh-MAY-nay |
Cross Reference
ਯੂਹੰਨਾ 15:11
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਯਾਕੂਬ 4:2
ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
੨ ਥੱਸਲੁਨੀਕੀਆਂ 2:16
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।
ਯੂਹੰਨਾ 16:23
ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
ਮੱਤੀ 6:9
ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
੨ ਯੂਹੰਨਾ 1:12
ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
੧ ਥੱਸਲੁਨੀਕੀਆਂ 3:11
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
੧ ਯੂਹੰਨਾ 1:3
ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
ਯੂਹੰਨਾ 3:29
ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
੨ ਸਲਾਤੀਨ 19:15
ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ।
੧ ਸਲਾਤੀਨ 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।