ਯੂਹੰਨਾ 2:13
ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
And | Καὶ | kai | kay |
the | ἐγγὺς | engys | ayng-GYOOS |
Jews' | ἦν | ēn | ane |
τὸ | to | toh | |
passover | πάσχα | pascha | PA-ska |
was | τῶν | tōn | tone |
hand, at | Ἰουδαίων | ioudaiōn | ee-oo-THAY-one |
and | καὶ | kai | kay |
ἀνέβη | anebē | ah-NAY-vay | |
Jesus | εἰς | eis | ees |
went up | Ἱεροσόλυμα | hierosolyma | ee-ay-rose-OH-lyoo-ma |
to | ὁ | ho | oh |
Jerusalem, | Ἰησοῦς | iēsous | ee-ay-SOOS |
Cross Reference
ਲੋਕਾ 2:41
ਯਿਸੂ ਇੱਕ ਬੱਚੇ ਦੇ ਰੂਪ ਵਿੱਚ ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
ਯੂਹੰਨਾ 11:55
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
ਯੂਹੰਨਾ 2:23
ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
ਯੂਹੰਨਾ 6:4
ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।
ਖ਼ਰੋਜ 12:6
ਤੁਹਾਨੂੰ ਮਹੀਨੇ ਦੇ ਚੌਦਵੇਂ ਦਿਨ ਤੱਕ ਜਾਨਵਰ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਸ ਦਿਨ, ਇਸਰਾਏਲ ਦੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਨੂੰ ਉਦੋਂ ਮਾਰਨਾ ਚਾਹੀਦਾ ਜਦੋਂ ਸੂਰਜ ਛੁਪ ਰਿਹਾ ਹੋਵੇ।
ਅਸਤਸਨਾ 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
ਯੂਹੰਨਾ 5:1
ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।
ਗਿਣਤੀ 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
ਅਸਤਸਨਾ 16:16
“ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।