ਯੂਹੰਨਾ 20:16 in Punjabi

ਪੰਜਾਬੀ ਪੰਜਾਬੀ ਬਾਈਬਲ ਯੂਹੰਨਾ ਯੂਹੰਨਾ 20 ਯੂਹੰਨਾ 20:16

John 20:16
ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”

John 20:15John 20John 20:17

John 20:16 in Other Translations

King James Version (KJV)
Jesus saith unto her, Mary. She turned herself, and saith unto him, Rabboni; which is to say, Master.

American Standard Version (ASV)
Jesus saith unto her, Mary. She turneth herself, and saith unto him in Hebrew, Rabboni; which is to say, Teacher.

Bible in Basic English (BBE)
Jesus said to her, Mary! Turning, she said to him in Hebrew, Rabboni! (which is to say, Master).

Darby English Bible (DBY)
Jesus says to her, Mary. She, turning round, says to him in Hebrew, Rabboni, which means Teacher.

World English Bible (WEB)
Jesus said to her, "Mary." She turned and said to him, "Rhabbouni!" which is to say, "Teacher!"

Young's Literal Translation (YLT)
Jesus saith to her, `Mary!' having turned, she saith to him, `Rabbouni;' that is to say, `Teacher.'


λέγειlegeiLAY-gee
Jesus
αὐτῇautēaf-TAY
saith
hooh
unto
her,
Ἰησοῦςiēsousee-ay-SOOS
Mary.
Μαρίαmariama-REE-ah
She
turned
herself,
στραφεῖσαstrapheisastra-FEE-sa

ἐκείνηekeinēake-EE-nay
saith
and
λέγειlegeiLAY-gee
unto
him,
αὐτῷautōaf-TOH
Rabboni;
Ῥαββουνίrhabbounirahv-voo-NEE
which
hooh
is
to
say,
λέγεταιlegetaiLAY-gay-tay
Master.
Διδάσκαλεdidaskalethee-THA-ska-lay

Cross Reference

ਯੂਹੰਨਾ 10:3
ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।

ਯੂਹੰਨਾ 1:38
ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)

ਯੂਹੰਨਾ 1:49
ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”

ਯੂਹੰਨਾ 3:2
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”

ਯੂਹੰਨਾ 5:2
ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢੱਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜਿੱਥੇਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।

ਯੂਹੰਨਾ 6:25
ਯਿਸੂ ਜੀਵਨ ਦੀ ਰੋਟੀ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”

ਯੂਹੰਨਾ 11:28
ਯਿਸੂ ਰੋਇਆ ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”

ਯੂਹੰਨਾ 13:13
ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।

ਯੂਹੰਨਾ 20:28
ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”

ਰਸੂਲਾਂ ਦੇ ਕਰਤੱਬ 9:4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”

ਰਸੂਲਾਂ ਦੇ ਕਰਤੱਬ 10:3
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”

ਲੋਕਾ 10:41
ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।

ਮੱਤੀ 23:7
ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।

ਮੱਤੀ 14:27
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”

ਪੈਦਾਇਸ਼ 22:11
ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”

ਪੈਦਾਇਸ਼ 45:12
“ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ, ਅਵੱਸ਼ ਹੀ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ। ਮੇਰਾ ਭਰਾ ਬਿਨਯਾਮੀਨ ਵੀ ਜਾਣਦਾ ਹੈ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ, ਤੁਹਾਡਾ ਭਰਾ, ਤੁਹਾਡੇ ਨਾਲ ਗੱਲ ਕਰ ਰਿਹਾ।

ਖ਼ਰੋਜ 3:4
ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”

ਖ਼ਰੋਜ 33:17
ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।”

੧ ਸਮੋਈਲ 3:6
ਯਹੋਵਾਹ ਨੇ ਫ਼ਿਰ ਬੁਲਾਇਆ “ਸਮੂਏਲ!” ਸਮੂਏਲ ਫ਼ਿਰ ਏਲੀ ਵੱਲ ਦੌੜਦਾ ਗਿਆ ਅਤੇ ਆਖਿਆ, “ਤੁਸੀਂ ਮੈਨੂੰ ਬੁਲਾਇਆ, ਮੈਂ ਹਾਜ਼ਿਰ ਹਾਂ।” ਏਲੀ ਨੇ ਕਿਹਾ, “ਮੈਂ ਤੈਨੂੰ ਨਹੀਂ ਬੁਲਾਇਆ। ਜਾ ਆਪਣੇ ਮੰਜੇ ਉੱਤੇ ਵਾਪਸ ਜਾ।”

੧ ਸਮੋਈਲ 3:10
ਯਹੋਵਾਹ ਆਇਆ ਅਤੇ ਉਸ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਜਿਵੇਂ ਉਸ ਨੇ ਪਹਿਲਾਂ ਉਸ ਨੂੰ ਬੁਲਾਇਆ ਸੀ ਉਵੇਂ ਹੀ ਫ਼ਿਰ ਕਿਹਾ, “ਸਮੂਏਲ, ਸਮੂਏਲ!” ਸਮੂਏਲ ਨੇ ਆਖਿਆ, “ਫ਼ਰਮਾਉ! ਮੈਂ ਤੁਹਾਡਾ ਦਾਸ ਸੁਣ ਰਿਹਾ ਹਾਂ।”

ਗ਼ਜ਼ਲ ਅਲਗ਼ਜ਼ਲਾਤ 2:8
ਉਹ ਫੇਰ ਬੋਲਦੀ ਹੈ ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।

ਗ਼ਜ਼ਲ ਅਲਗ਼ਜ਼ਲਾਤ 3:4
ਕੁਝ ਹੀ ਦੂਰ ਗਈ ਸਾਂ ਮੈਂ ਪਹਿਰੇਦਾਰਾਂ ਕੋਲੋਂ, ਜਦੋਂ ਮੈਂ ਆਪਣੇ ਪ੍ਰੀਤਮ ਨੂੰ ਲੱਭ ਲਿਆ। ਫ਼ੜ ਲਿਆ ਮੈਂ ਉਸ ਨੂੰ ਅਤੇ ਜਾਣ ਨਹੀਂ ਦਿੱਤਾ ਮੈਂ ਉਸ ਨੂੰ ਜਦੋਂ ਤੀਕ ਲੈ ਨਹੀਂ ਗਈ ਮੈਂ ਉਸ ਨੂੰ ਆਪਣੀ ਮਾਂ ਦੇ ਘਰ ਅੰਦਰ, ਉਸ ਇੱਕ ਦੇ ਕਮਰੇ ਵਿੱਚ ਜਿਸਨੇ ਮੇਰੀ ਕਲਪਨਾ ਕੀਤੀ।

ਗ਼ਜ਼ਲ ਅਲਗ਼ਜ਼ਲਾਤ 5:2
ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”

ਯਸਈਆਹ 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।

ਪੈਦਾਇਸ਼ 22:1
ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”