ਯੂਹੰਨਾ 7

1 ਯਿਸੂ ਅਤੇ ਉਸ ਦੇ ਭਰਾ ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ।

2 ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇੜੇ ਆ ਰਿਹਾ ਸੀ।

3 ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ,

4 ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਅਨੋਖੇ ਕੰਮ ਤੂੰ ਕਰਦਾ ਹੈਂ।”

5 ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।

6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।

7 ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।

8 ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”

9 ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।

10 ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।

11 ਉੱਥੇ ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਆਖਿਆ, “ਉਹ ਕਿੱਥੇ ਹੈ?”

12 ਉੱਥੇ ਬੜੀ ਭੀੜ ਇੱਕਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

13 ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।

14 ਯਿਸੂ ਦਾ ਯਰੂਸ਼ਲਮ ਵਿੱਚ ਉਪਦੇਸ਼ ਤਕਰੀਬਨ ਅੱਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

15 ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿੱਖਿਆ?”

16 ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।

17 ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

18 ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।

19 ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”

20 ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

21 ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।

22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।

23 ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸੱਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?

24 ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

25 ਲੋਕ ਹੈਰਾਨ ਸਨ ਕਿ ਕੀ ਯਿਸੂ ਹੀ ਮਸੀਹ ਸੀ ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸੱਕਦਾ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

26 ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸ ਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

27 ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

28 ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।

29 ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”

30 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਛੂਹ ਨਾ ਸੱਕਿਆ। ਕਿਉਂ ਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।

31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”

32 ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।

33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚੱਲਾ ਜਾਵਾਂਗਾ, ਜਿਸ ਨੇ ਮੈਨੂੰ ਇੱਥੇ ਭੇਜਿਆ ਹੈ।

34 ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸੱਕੋਂਗੇ ਕਿਉਂ ਕਿ ਤੁਸੀਂ ਉੱਥੇ ਨਹੀਂ ਪਹੁੰਚ ਪਾਵੋਂਗੇ ਜਿੱਥੇ ਮੈਂ ਹਾਂ।”

35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?

36 ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”

37 ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।

38 ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”

39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

40 ਲੋਕਾਂ ਦਾ ਯਿਸੂ ਬਾਰੇ ਵਿਵਾਦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”

41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ।

42 ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।”

43 ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।

44 ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।

45 ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”

46 ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”

47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।

48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!

49 ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”

50 ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।

51 ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?

52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”

53 (ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰ੍ਰੀਆਂ ਵਿੱਚ ਤੁਕ 7:53-8:11 ਨਹੀਂ ਹਨ।) ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।

1 After these things Jesus walked in Galilee: for he would not walk in Jewry, because the Jews sought to kill him.

2 Now the Jews’ feast of tabernacles was at hand.

3 His brethren therefore said unto him, Depart hence, and go into Judaea, that thy disciples also may see the works that thou doest.

4 For there is no man that doeth any thing in secret, and he himself seeketh to be known openly. If thou do these things, shew thyself to the world.

5 For neither did his brethren believe in him.

6 Then Jesus said unto them, My time is not yet come: but your time is alway ready.

7 The world cannot hate you; but me it hateth, because I testify of it, that the works thereof are evil.

8 Go ye up unto this feast: I go not up yet unto this feast; for my time is not yet full come.

9 When he had said these words unto them, he abode still in Galilee.

10 But when his brethren were gone up, then went he also up unto the feast, not openly, but as it were in secret.

11 Then the Jews sought him at the feast, and said, Where is he?

12 And there was much murmuring among the people concerning him: for some said, He is a good man: others said, Nay; but he deceiveth the people.

13 Howbeit no man spake openly of him for fear of the Jews.

14 Now about the midst of the feast Jesus went up into the temple, and taught.

15 And the Jews marvelled, saying, How knoweth this man letters, having never learned?

16 Jesus answered them, and said, My doctrine is not mine, but his that sent me.

17 If any man will do his will, he shall know of the doctrine, whether it be of God, or whether I speak of myself.

18 He that speaketh of himself seeketh his own glory: but he that seeketh his glory that sent him, the same is true, and no unrighteousness is in him.

19 Did not Moses give you the law, and yet none of you keepeth the law? Why go ye about to kill me?

20 The people answered and said, Thou hast a devil: who goeth about to kill thee?

21 Jesus answered and said unto them, I have done one work, and ye all marvel.

22 Moses therefore gave unto you circumcision; (not because it is of Moses, but of the fathers;) and ye on the sabbath day circumcise a man.

23 If a man on the sabbath day receive circumcision, that the law of Moses should not be broken; are ye angry at me, because I have made a man every whit whole on the sabbath day?

24 Judge not according to the appearance, but judge righteous judgment.

25 Then said some of them of Jerusalem, Is not this he, whom they seek to kill?

26 But, lo, he speaketh boldly, and they say nothing unto him. Do the rulers know indeed that this is the very Christ?

27 Howbeit we know this man whence he is: but when Christ cometh, no man knoweth whence he is.

28 Then cried Jesus in the temple as he taught, saying, Ye both know me, and ye know whence I am: and I am not come of myself, but he that sent me is true, whom ye know not.

29 But I know him: for I am from him, and he hath sent me.

30 Then they sought to take him: but no man laid hands on him, because his hour was not yet come.

31 And many of the people believed on him, and said, When Christ cometh, will he do more miracles than these which this man hath done?

32 The Pharisees heard that the people murmured such things concerning him; and the Pharisees and the chief priests sent officers to take him.

33 Then said Jesus unto them, Yet a little while am I with you, and then I go unto him that sent me.

34 Ye shall seek me, and shall not find me: and where I am, thither ye cannot come.

35 Then said the Jews among themselves, Whither will he go, that we shall not find him? will he go unto the dispersed among the Gentiles, and teach the Gentiles?

36 What manner of saying is this that he said, Ye shall seek me, and shall not find me: and where I am, thither ye cannot come?

37 In the last day, that great day of the feast, Jesus stood and cried, saying, If any man thirst, let him come unto me, and drink.

38 He that believeth on me, as the scripture hath said, out of his belly shall flow rivers of living water.

39 (But this spake he of the Spirit, which they that believe on him should receive: for the Holy Ghost was not yet given; because that Jesus was not yet glorified.)

40 Many of the people therefore, when they heard this saying, said, Of a truth this is the Prophet.

41 Others said, This is the Christ. But some said, Shall Christ come out of Galilee?

42 Hath not the scripture said, That Christ cometh of the seed of David, and out of the town of Bethlehem, where David was?

43 So there was a division among the people because of him.

44 And some of them would have taken him; but no man laid hands on him.

45 Then came the officers to the chief priests and Pharisees; and they said unto them, Why have ye not brought him?

46 The officers answered, Never man spake like this man.

47 Then answered them the Pharisees, Are ye also deceived?

48 Have any of the rulers or of the Pharisees believed on him?

49 But this people who knoweth not the law are cursed.

50 Nicodemus saith unto them, (he that came to Jesus by night, being one of them,)

51 Doth our law judge any man, before it hear him, and know what he doeth?

52 They answered and said unto him, Art thou also of Galilee? Search, and look: for out of Galilee ariseth no prophet.

53 And every man went unto his own house.

1 Oh that my head were waters, and mine eyes a fountain of tears, that I might weep day and night for the slain of the daughter of my people!

2 Oh that I had in the wilderness a lodging place of wayfaring men; that I might leave my people, and go from them! for they be all adulterers, an assembly of treacherous men.

3 And they bend their tongues like their bow for lies: but they are not valiant for the truth upon the earth; for they proceed from evil to evil, and they know not me, saith the Lord.

4 Take ye heed every one of his neighbour, and trust ye not in any brother: for every brother will utterly supplant, and every neighbour will walk with slanders.

5 And they will deceive every one his neighbour, and will not speak the truth: they have taught their tongue to speak lies, and weary themselves to commit iniquity.

6 Thine habitation is in the midst of deceit; through deceit they refuse to know me, saith the Lord.

7 Therefore thus saith the Lord of hosts, Behold, I will melt them, and try them; for how shall I do for the daughter of my people?

8 Their tongue is as an arrow shot out; it speaketh deceit: one speaketh peaceably to his neighbour with his mouth, but in heart he layeth his wait.

9 Shall I not visit them for these things? saith the Lord: shall not my soul be avenged on such a nation as this?

10 For the mountains will I take up a weeping and wailing, and for the habitations of the wilderness a lamentation, because they are burned up, so that none can pass through them; neither can men hear the voice of the cattle; both the fowl of the heavens and the beast are fled; they are gone.

11 And I will make Jerusalem heaps, and a den of dragons; and I will make the cities of Judah desolate, without an inhabitant.

12 Who is the wise man, that may understand this? and who is he to whom the mouth of the Lord hath spoken, that he may declare it, for what the land perisheth and is burned up like a wilderness, that none passeth through?

13 And the Lord saith, Because they have forsaken my law which I set before them, and have not obeyed my voice, neither walked therein;

14 But have walked after the imagination of their own heart, and after Baalim, which their fathers taught them:

15 Therefore thus saith the Lord of hosts, the God of Israel; Behold, I will feed them, even this people, with wormwood, and give them water of gall to drink.

16 I will scatter them also among the heathen, whom neither they nor their fathers have known: and I will send a sword after them, till I have consumed them.

17 Thus saith the Lord of hosts, Consider ye, and call for the mourning women, that they may come; and send for cunning women, that they may come:

18 And let them make haste, and take up a wailing for us, that our eyes may run down with tears, and our eyelids gush out with waters.

19 For a voice of wailing is heard out of Zion, How are we spoiled! we are greatly confounded, because we have forsaken the land, because our dwellings have cast us out.

20 Yet hear the word of the Lord, O ye women, and let your ear receive the word of his mouth, and teach your daughters wailing, and every one her neighbour lamentation.

21 For death is come up into our windows, and is entered into our palaces, to cut off the children from without, and the young men from the streets.

22 Speak, Thus saith the Lord, Even the carcases of men shall fall as dung upon the open field, and as the handful after the harvestman, and none shall gather them.

23 Thus saith the Lord, Let not the wise man glory in his wisdom, neither let the mighty man glory in his might, let not the rich man glory in his riches:

24 But let him that glorieth glory in this, that he understandeth and knoweth me, that I am the Lord which exercise lovingkindness, judgment, and righteousness, in the earth: for in these things I delight, saith the Lord.

25 Behold, the days come, saith the Lord, that I will punish all them which are circumcised with the uncircumcised;

26 Egypt, and Judah, and Edom, and the children of Ammon, and Moab, and all that are in the utmost corners, that dwell in the wilderness: for all these nations are uncircumcised, and all the house of Israel are uncircumcised in the heart.