Joshua 18:16
ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ।
Joshua 18:16 in Other Translations
King James Version (KJV)
And the border came down to the end of the mountain that lieth before the valley of the son of Hinnom, and which is in the valley of the giants on the north, and descended to the valley of Hinnom, to the side of Jebusi on the south, and descended to Enrogel,
American Standard Version (ASV)
and the border went down to the uttermost part of the mountain that lieth before the valley of the son of Hinnom, which is in the vale of Rephaim northward; and it went down to the valley of Hinnom, to the side of the Jebusite southward, and went down to En-rogel;
Bible in Basic English (BBE)
And the line goes down to the farthest part of the mountain facing the valley of the son of Hinnom, which is on the north of the valley of Rephaim: from there it goes down to the valley of Hinnom, to the side of the Jebusite on the south as far as En-rogel;
Darby English Bible (DBY)
And the border went down to the end of the mountain that is before the valley of the son of Hinnom, which is in the valley of Rephaim on the north, and went down the valley of Hinnom, to the side of the Jebusite on the south, and went down to En-rogel;
Webster's Bible (WBT)
And the border came down to the end of the mountain that lieth before the valley of the son of Hinnom, and which is in the valley of the giants on the north, and descended to the valley of Hinnom, to the side of Jebusi on the south, and descended to En-rogel,
World English Bible (WEB)
and the border went down to the uttermost part of the mountain that lies before the valley of the son of Hinnom, which is in the valley of Rephaim northward; and it went down to the valley of Hinnom, to the side of the Jebusite southward, and went down to En Rogel;
Young's Literal Translation (YLT)
and the border hath come down unto the extremity of the hill which `is' on the front of the valley of the son of Hinnom, which `is' in the valley of the Rephaim northward, and hath gone down the valley of Hinnom unto the side of Jebusi southward, and gone down `to' En-Rogel,
| And the border | וְיָרַ֨ד | wĕyārad | veh-ya-RAHD |
| came down | הַגְּב֜וּל | haggĕbûl | ha-ɡeh-VOOL |
| to | אֶל | ʾel | el |
| end the | קְצֵ֣ה | qĕṣē | keh-TSAY |
| of the mountain | הָהָ֗ר | hāhār | ha-HAHR |
| that | אֲשֶׁר֙ | ʾăšer | uh-SHER |
| before lieth | עַל | ʿal | al |
| פְּנֵי֙ | pĕnēy | peh-NAY | |
| the valley | גֵּ֣י | gê | ɡay |
| son the of | בֶן | ben | ven |
| of Hinnom, | הִנֹּ֔ם | hinnōm | hee-NOME |
| and which | אֲשֶׁ֛ר | ʾăšer | uh-SHER |
| valley the in is | בְּעֵ֥מֶק | bĕʿēmeq | beh-A-mek |
| of the giants | רְפָאִ֖ים | rĕpāʾîm | reh-fa-EEM |
| north, the on | צָפ֑וֹנָה | ṣāpônâ | tsa-FOH-na |
| and descended | וְיָרַד֩ | wĕyārad | veh-ya-RAHD |
| to the valley | גֵּ֨י | gê | ɡay |
| Hinnom, of | הִנֹּ֜ם | hinnōm | hee-NOME |
| to | אֶל | ʾel | el |
| the side | כֶּ֤תֶף | ketep | KEH-tef |
| of Jebusi | הַיְבוּסִי֙ | haybûsiy | hai-voo-SEE |
| south, the on | נֶ֔גְבָּה | negbâ | NEɡ-ba |
| and descended | וְיָרַ֖ד | wĕyārad | veh-ya-RAHD |
| to En-rogel, | עֵ֥ין | ʿên | ane |
| רֹגֵֽל׃ | rōgēl | roh-ɡALE |
Cross Reference
੨ ਸਲਾਤੀਨ 23:10
ਹਿੰਨੋਮ ਦੇ ਪੁੱਤਰ ਦੀ ਵਾਧੀ ਵਿੱਚ ਤੋਫ਼ਥ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਆਪਣੇ ਬੱਚਿਆਂ ਨੂੰ ਮਾਰਕੇ ਜਗਵੇਦੀ ਉੱਪਰ ਸਾੜਨ ਲਈ ਚੜ੍ਹਾਉਂਦੇ ਸਨ ਤਾਂ ਜੋ ਉਹ ਝੂਠੇ ਦੇਵਤੇ ਮੋਲਕ ਨੂੰ ਇਉਂ ਖੁਸ਼ ਕਰ ਸੱਕਣ। ਯੋਸੀਯਾਹ ਨੇ ਉਸ ਥਾਂ ਨੂੰ ਨਸ਼ਟ ਕਰ ਦਿੱਤਾ ਤਾਂ ਜੋ ਲੋਕ ਝੂਠੇ ਦੇਵਤੇ ਨੂੰ ਰਿਝਾਉਣ ਲਈ ਆਪਣੇ ਬੱਚਿਆਂ ਨੂੰ ਅੱਗ ਵਿੱਚ ਨਾ ਸਾੜਨ।
ਯਸ਼ਵਾ 15:7
ਫ਼ੇਰ ਉੱਤਰੀ ਸਰਹੱਦ ਆਕੋਰ ਦੀ ਵਾਦੀ ਤੋਂ ਹੁੰਦੀ ਹੋਈ ਦਬਿਰ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਉੱਤਰ ਵੱਲ ਮੁੜ ਗਈ ਸੀ ਅਤੇ ਗਿਲਗਾਲ ਤੱਕ ਚਲੀ ਗਈ ਸੀ। ਗਿਲਗਾਲ ਉਸ ਸੜਕ ਦੇ ਸਾਹਮਣੇ ਹੈ ਜਿਹੜੀ ਅਦੋਮੀਮ ਦੇ ਪਰਬਤ ਤੋਂ ਹੋਕੇ ਜਾਂਦੀ ਹੈ। ਉਹ ਝਰਨੇ ਦੇ ਦੱਖਣੀ ਪਾਸੇ ਵੱਲ ਹੈ। ਸਰਹੱਦ ਏਨਸ਼ਮਸ਼ ਦੀ ਧਾਰਾ ਦੇ ਨਾਲ-ਨਾਲ ਚਲੀ ਗਈ ਸੀ। ਸਰਹੱਦ ਏਨ ਰੋਗੇਲ ਉੱਤੇ ਜਾਕੇ ਖਤਮ ਹੋ ਜਾਂਦੀ ਸੀ।
ਯਸਈਆਹ 30:33
ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।
ਯਰਮਿਆਹ 32:35
“ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ।
ਯਰਮਿਆਹ 19:11
ਉਸ ਸਮੇਂ ਇਹ ਗੱਲਾਂ ਆਖੀ: ‘ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਯਹੂਦਾਹ ਦੀ ਕੌਮ ਨੂੰ ਅਤੇ ਯਰੂਸਲਮ ਦੇ ਸ਼ਹਿਰ ਨੂੰ ਉਸੇ ਤਰ੍ਹਾਂ ਭੰਨ ਦਿਆਂਗਾ ਜਿਵੇਂ ਕੋਈ ਮਿੱਟੀ ਦਾ ਘੜਾ ਭੰਨਦਾ ਹੈ! ਇਹ ਘੜਾ ਮੁੜ ਕੇ ਸਾਬਤ ਨਹੀਂ ਹੋ ਸੱਕਦਾ। ਯਹੂਦਾਹ ਦੀ ਕੌਮ ਨਾਲ ਵੀ ਅਜਿਹਾ ਹੀ ਹੋਵੇਗਾ। ਮੁਰਦਾ ਲੋਕ ਤੋਂਫੇਬ ਵਿੱਚ ਦੱਬੇ ਜਾਣਗੇ ਜਿੰਨਾ ਚਿਰ ਉੱਥੇ ਲੋਕਾਂ ਨੂੰ ਦੱਬਣ ਲਈ ਹੋਰ ਕਮਰੇ ਨਾ ਰਹਿ ਜਾਣ।
ਯਰਮਿਆਹ 19:6
ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ।
ਯਰਮਿਆਹ 19:2
ਠੀਕਰੀਆਂ ਦੇ ਫ਼ਾਟਕ ਸਾਹਮਣੇ ਬਨ-ਹਿੰਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ।
ਯਰਮਿਆਹ 7:31
ਯਹੂਦਾਹ ਦੇ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ-ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜ੍ਹਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ!
੨ ਤਵਾਰੀਖ਼ 33:6
ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ।
੨ ਤਵਾਰੀਖ਼ 28:3
ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸ ਨੇ ਉੱਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉੱਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ।
੧ ਤਵਾਰੀਖ਼ 14:9
ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।
੧ ਸਲਾਤੀਨ 1:9
ਇੱਕ ਦਿਨ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ, ਅਦੋਨੀਯਾਹ ਨੇ ਕੁਝ ਭੇਡਾਂ, ਗਊਆਂ ਅਤੇ ਮੋਟੇ-ਮੋਟੇ ਪਸ਼ੂ ਵੱਢੇ ਅਤੇ ਆਪਣੇ ਸਾਰੇ ਭਰਾਵਾਂ ਭਾਵ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਅਫ਼ਸਰਾਂ ਨੂੰ ਸੱਦਿਆ।
੨ ਸਮੋਈਲ 17:17
ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਜਾਜਕ ਦੇ ਪੁੱਤਰ ਰਹਿੰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਜਾਵੇ ਤਾਂ ਇੱਕ ਨੌਕਰਾਨੀ ਨੇ ਉਨ੍ਹਾਂ ਨੂੰ ਜਾਕੇ ਦੱਸਿਆ ਅਤੇ ਸਾਰੀ ਖਬਰ ਦਿੱਤੀ ਤਾਂ ਫ਼ਿਰ ਯੋਨਾਥਾਨ ਅਤੇ ਅਹੀਮਅਸ ਉੱਥੋਂ ਗਏ ਅਤੇ ਇਹ ਸਾਰੀ ਖਬਰ ਦਾਊਦ ਪਾਤਸ਼ਾਹ ਨੂੰ ਜਾ ਦੱਸੀ।
ਕਜ਼ਾૃ 19:10
ਪਰ ਲੇਵੀ ਬੰਦਾ ਇੱਕ ਹੋਰ ਰਾਤ ਨਹੀਂ ਰੁਕਣਾ ਚਾਹੁੰਦਾ ਸੀ। ਉਸ ਨੇ ਆਪਣੇ ਦੋਵੇਂ ਖੋਤਿਆਂ ਉੱਤੇ ਕਾਠੀਆਂ ਪਾਈਆਂ ਅਤੇ ਆਪਣੀ ਨੌਕਰਾਣੀ ਨੂੰ ਨਾਲ ਲਿਆ ਅਤੇ ਯਬੂਸ ਦੇ ਸ਼ਹਿਰ ਤੱਕ ਦਾ ਸਫ਼ਰ ਕੀਤ। ਯਬੂਸ ਯਰੂਸ਼ਲਮ ਦਾ ਦੂਜਾ ਨਾਮ ਹੈ।
ਕਜ਼ਾૃ 1:21
ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।
ਕਜ਼ਾૃ 1:8
ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।
ਯਸ਼ਵਾ 18:28
ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।
ਯਸ਼ਵਾ 15:63
ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ।