English
ਯਸ਼ਵਾ 5:4 ਤਸਵੀਰ
ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।