Luke 1:64
ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।
Luke 1:64 in Other Translations
King James Version (KJV)
And his mouth was opened immediately, and his tongue loosed, and he spake, and praised God.
American Standard Version (ASV)
And his mouth was opened immediately, and his tongue `loosed', and he spake, blessing God.
Bible in Basic English (BBE)
And straight away his mouth was open and his tongue was free and he gave praise to God.
Darby English Bible (DBY)
And his mouth was opened immediately, and his tongue, and he spake, blessing God.
World English Bible (WEB)
His mouth was opened immediately, and his tongue freed, and he spoke, blessing God.
Young's Literal Translation (YLT)
and his mouth was opened presently, and his tongue, and he was speaking, praising God.
| And | ἀνεῴχθη | aneōchthē | ah-nay-OKE-thay |
| his | δὲ | de | thay |
| τὸ | to | toh | |
| mouth | στόμα | stoma | STOH-ma |
| was opened | αὐτοῦ | autou | af-TOO |
| immediately, | παραχρῆμα | parachrēma | pa-ra-HRAY-ma |
| and | καὶ | kai | kay |
| his | ἡ | hē | ay |
| γλῶσσα | glōssa | GLOSE-sa | |
| tongue | αὐτοῦ | autou | af-TOO |
| loosed, and | καὶ | kai | kay |
| he spake, | ἐλάλει | elalei | ay-LA-lee |
| and praised | εὐλογῶν | eulogōn | ave-loh-GONE |
| τὸν | ton | tone | |
| God. | θεόν | theon | thay-ONE |
Cross Reference
ਲੋਕਾ 1:20
ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”
ਦਾਨੀ ਐਲ 4:34
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
ਹਿਜ਼ ਕੀ ਐਲ 33:22
ਹੁਣ ਮੇਰੇ ਪ੍ਰਭੂ ਯਹੋਵਾਹ ਦੀ ਸ਼ਕਤੀ ਉਸ ਬੰਦੇ ਦੇ ਆਉਣ ਤੋਂ ਪਹਿਲਾਂ ਦੀ ਸ਼ਾਮ ਨੂੰ ਆਈ ਸੀ। ਪਰਮੇਸ਼ੁਰ ਨੇ ਮੈਨੂੰ ਨਾ ਬੋਲ ਸੱਕਣ ਦੇ ਕਾਬਿਲ ਬਣਾ ਦਿੱਤਾ ਸੀ। ਉਸ ਸਮੇਂ ਜਦੋਂ ਉਹ ਬੰਦਾ ਆਇਆ, ਯਹੋਵਾਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਅਤੇ ਮੈਨੂੰ ਫ਼ੇਰ ਬੋਲਣ ਦਿੱਤਾ।
ਖ਼ਰੋਜ 4:15
ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।
ਮਰਕੁਸ 7:32
ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।
ਮੱਤੀ 9:33
ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
ਯਰਮਿਆਹ 1:9
ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।
ਯਸਈਆਹ 12:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”
ਹਿਜ਼ ਕੀ ਐਲ 29:21
“ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 3:27
ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।
ਜ਼ਬੂਰ 118:18
ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।
ਜ਼ਬੂਰ 51:15
ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।
ਜ਼ਬੂਰ 30:7
ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।