Luke 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
Luke 1:9 in Other Translations
King James Version (KJV)
According to the custom of the priest's office, his lot was to burn incense when he went into the temple of the Lord.
American Standard Version (ASV)
according to the custom of the priest's office, his lot was to enter into the temple of the Lord and burn incense.
Bible in Basic English (BBE)
And as was the way of the priests, he had to go into the Temple to see to the burning of perfumes.
Darby English Bible (DBY)
it fell to him by lot, according to the custom of the priesthood, to enter into the temple of the Lord to burn incense.
World English Bible (WEB)
according to the custom of the priest's office, his lot was to enter into the temple of the Lord and burn incense.
Young's Literal Translation (YLT)
according to the custom of the priesthood, his lot was to make perfume, having gone into the sanctuary of the Lord,
| According to | κατὰ | kata | ka-TA |
| the | τὸ | to | toh |
| custom | ἔθος | ethos | A-those |
| priest's the of | τῆς | tēs | tase |
| office, | ἱερατείας | hierateias | ee-ay-ra-TEE-as |
| his lot was | ἔλαχεν | elachen | A-la-hane |
| τοῦ | tou | too | |
| incense burn to | θυμιᾶσαι | thymiasai | thyoo-mee-AH-say |
| when he went | εἰσελθὼν | eiselthōn | ees-ale-THONE |
| into | εἰς | eis | ees |
| the | τὸν | ton | tone |
| temple | ναὸν | naon | na-ONE |
| of the | τοῦ | tou | too |
| Lord. | κυρίου | kyriou | kyoo-REE-oo |
Cross Reference
ਖ਼ਰੋਜ 30:7
“ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।
੧ ਤਵਾਰੀਖ਼ 23:13
ਅਮਰਾਮ ਦੇ 2 ਪੁੱਤਰ ਹਾਰੂਨ ਅਤੇ ਮੂਸਾ ਸਨ। ਹਾਰੂਨ ਨੂੰ ਬਹੁਤ ਖਾਸ ਹੋਣ ਲਈ ਚੁਣਿਆ ਗਿਆ ਸੀ ਅਤੇ ਇਸ ਲਈ ਉਹ ਅਤੇ ਉਸ ਦੇ ਉੱਤਰਾਧਿਕਾਰੀ ਹਮੇਸ਼ਾ ਖਾਸ ਹੋਣ ਲਈ ਚੁਣੇ ਗਏ ਸਨ। ਉਹ ਯਹੋਵਾਹ ਦੀ ਉਪਾਸਨਾ ਲਈ ਪਵਿੱਤਰ ਚੀਜ਼ਾਂ ਨੂੰ ਤਿਆਰ ਕਰਨ ਲਈ ਚੁਣੇ ਗਏ ਸਨ। ਹਾਰੂਨ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਅੱਗੇ ਧੂਪ ਧੁਖਾਉਣ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਨੂੰ ਜਾਜਕ ਬਣ ਕੇ ਸੇਵਾ ਕਰਨ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਅਤੇ ਸਦੀਵ ਕਾਲ ਲਈ ਉਸਦਾ ਨਾਉਂ ਲੈ ਕੇ ਬਰਕਤ ਦੇਣ ਦਾ ਹੱਕ ਪ੍ਰਾਪਤ ਸੀ।
੨ ਤਵਾਰੀਖ਼ 29:11
ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”
੧ ਸਮੋਈਲ 2:28
ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ।
ਖ਼ਰੋਜ 37:25
ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।
ਗਿਣਤੀ 16:40
ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਉਸ ਨੂੰ ਆਦੇਸ਼ ਦਿੱਤਾ ਸੀ। ਇਹ ਇਸਰਾਏਲ ਦੇ ਲੋਕਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰਨ ਵਾਲਾ ਸੰਕੇਤ ਸੀ ਕਿ ਸਿਰਫ਼ ਹਾਰੂਨ ਦੇ ਪਰਿਵਾਰ ਦੇ ਬੰਦਿਆਂ ਨੂੰ ਹੀ ਯਹੋਵਾਹ ਅੱਗੇ ਧੂਫ਼ ਧੁਖਾਉਣੀ ਚਾਹੀਦੀ ਸੀ। ਹੋਰ ਹਰ ਉਹ ਆਦਮੀ ਜਿਹੜਾ ਯਹੋਵਾਹ ਅੱਗੇ ਧੂਫ਼ ਧੁਖਾਵੇਗਾ ਉਹ ਕੋਰਹ ਅਤੇ ਉਸ ਦੇ ਅਨੁਯਾਈਆਂ ਵਾਂਗ ਮਾਰਿਆ ਜਾਵੇਗਾ।
੧ ਤਵਾਰੀਖ਼ 6:49
ਪਰ ਸਿਰਫ਼ ਹਾਰੂਨ ਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਹੀ ਬਲੀ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਦੀ ਆਗਿਆ ਸੀ ਅਤੇ ਉਹ ਅੱਤ ਪਵਿੱਤਰ ਸਥਾਨ ਉੱਤੇ ਸਾਰੇ ਕੰਮ ਕਰਦੇ ਸਨ। ਉਨ੍ਹਾਂ ਨੇ ਇਸਰਾਏਲ ਨੂੰ ਇਸਦੇ ਪਾਪਾਂ ਤੋਂ ਮੁਕਤ ਕਰਾਉਣ ਖਾਤਰ ਪ੍ਰਾਸਚਿਤ ਕਰਨ ਲਈ ਭੇਟਾ ਚੜ੍ਹਾਈਆਂ, ਅਤੇ ਉਨ੍ਹਾਂ ਨੇ ਸਾਰੀਆਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕੀਤਾ ਜਿਵੇਂ ਕਿ ਮੂਸਾ ਪਰਮੇਸ਼ੁਰ ਦੇ ਸੇਵਕ ਨੇ ਹੁਕਮ ਦਿੱਤਾ ਸੀ।
੨ ਤਵਾਰੀਖ਼ 26:16
ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।
ਇਬਰਾਨੀਆਂ 9:6
ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।