Luke 10:16
“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
Luke 10:16 in Other Translations
King James Version (KJV)
He that heareth you heareth me; and he that despiseth you despiseth me; and he that despiseth me despiseth him that sent me.
American Standard Version (ASV)
He that heareth you heareth me; and he that rejecteth you rejecteth me; and he that rejecteth me rejecteth him that sent me.
Bible in Basic English (BBE)
Whoever gives ear to you, gives ear to me; and whoever is against you, is against me; and whoever is against me, is against him who sent me.
Darby English Bible (DBY)
He that hears you hears me; and he that rejects you rejects me; and he that rejects me rejects him that sent me.
World English Bible (WEB)
Whoever listens to you listens to me, and whoever rejects you rejects me. Whoever rejects me rejects him who sent me."
Young's Literal Translation (YLT)
`He who is hearing you, doth hear me; and he who is putting you away, doth put me away; and he who is putting me away, doth put away Him who sent me.'
| He | Ὁ | ho | oh |
| that heareth | ἀκούων | akouōn | ah-KOO-one |
| you | ὑμῶν | hymōn | yoo-MONE |
| heareth | ἐμοῦ | emou | ay-MOO |
| me; | ἀκούει | akouei | ah-KOO-ee |
| and | καὶ | kai | kay |
| he | ὁ | ho | oh |
| that despiseth | ἀθετῶν | athetōn | ah-thay-TONE |
| you | ὑμᾶς | hymas | yoo-MAHS |
| despiseth | ἐμὲ | eme | ay-MAY |
| me; | ἀθετεῖ· | athetei | ah-thay-TEE |
| ὁ | ho | oh | |
| and | δὲ | de | thay |
| he that despiseth | ἐμὲ | eme | ay-MAY |
| me | ἀθετῶν | athetōn | ah-thay-TONE |
| despiseth | ἀθετεῖ | athetei | ah-thay-TEE |
| him | τὸν | ton | tone |
| that sent | ἀποστείλαντά | aposteilanta | ah-poh-STEE-lahn-TA |
| me. | με | me | may |
Cross Reference
੧ ਥੱਸਲੁਨੀਕੀਆਂ 4:8
ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
ਯੂਹੰਨਾ 13:20
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
ਮੱਤੀ 10:40
ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
ਯੂਹੰਨਾ 12:48
ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ।
ਲੋਕਾ 9:48
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
ਮਰਕੁਸ 9:37
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”
ਰਸੂਲਾਂ ਦੇ ਕਰਤੱਬ 5:4
ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”
ਯੂਹੰਨਾ 12:44
ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
ਯੂਹੰਨਾ 5:22
“ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
ਮੱਤੀ 18:5
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
ਮਲਾਕੀ 1:6
ਲੋਕ ਪਰਮੇਸ਼ੁਰ ਦੀ ਇੱਜ਼ਤ ਨਹੀਂ ਕਰਦੇ ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”
ਗਿਣਤੀ 16:11
ਤੁਸੀਂ ਅਤੇ ਤੁਹਾਡੇ ਅਨੁਯਾਈ ਯਹੋਵਾਹ ਦੇ ਵਿਰੁੱਧ ਇਕੱਠੇ ਹੋ ਗਏ ਹੋ! ਕੀ ਹਾਰੂਨ ਨੇ ਕੋਈ ਗਲਤ ਗੱਲ ਕੀਤੀ ਹੈ? ਨਹੀਂ! ਇਸ ਲਈ ਤੁਸੀਂ ਹਾਰੂਨ ਦੇ ਵਿਰੁੱਧ ਸ਼ਿਕਾਇਤ ਕਿਉਂ ਕਰ ਰਹੇ ਹੋ।”
ਗਿਣਤੀ 14:11
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕਿੰਨਾ ਚਿਰ ਇਹ ਲੋਕ ਮੇਰੇ ਵਿਰੁੱਧ ਰਹਿਣਗੇ? ਉਹ ਦਰਸ਼ਾਉਂਦੇ ਹਨ ਕਿ ਉਨ੍ਹਾਂ ਨੂੰ ਮੇਰੇ ਉੱਤੇ ਕੋਈ ਭਰੋਸਾ ਨਹੀਂ ਹੈ। ਕਿੰਨਾ ਚਿਰ ਉਹ ਮੇਰੇ ਭੈ ਵਿਸ਼ਵਾਸ ਕਰਨ ਤੋਂ ਇਨਕਾਰੀ ਹੋਣਗੇ ਜਦ ਕਿ ਮੈਂ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿਸ਼ਾਨ ਦਿਖਾ ਦਿੱਤੇ ਹਨ।
ਗਿਣਤੀ 14:2
ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ।
ਖ਼ਰੋਜ 16:7
ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”