Luke 11:28
ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”
Luke 11:28 in Other Translations
King James Version (KJV)
But he said, Yea rather, blessed are they that hear the word of God, and keep it.
American Standard Version (ASV)
But he said, Yea rather, blessed are they that hear the word of God, and keep it.
Bible in Basic English (BBE)
But he said, More happy are they who give hearing to the word of God and keep it.
Darby English Bible (DBY)
But *he* said, Yea rather, blessed are they who hear the word of God and keep [it].
World English Bible (WEB)
But he said, "On the contrary, blessed are those who hear the word of God, and keep it."
Young's Literal Translation (YLT)
And he said, `Yea, rather, happy those hearing the word of God, and keeping `it'!'
| But | αὐτὸς | autos | af-TOSE |
| he | δὲ | de | thay |
| said, | εἶπεν | eipen | EE-pane |
| Yea rather, | μενοῦνγε | menounge | may-NOON-gay |
| blessed | μακάριοι | makarioi | ma-KA-ree-oo |
| are they | οἱ | hoi | oo |
| hear that | ἀκούοντες | akouontes | ah-KOO-one-tase |
| the | τὸν | ton | tone |
| word | λόγον | logon | LOH-gone |
| of | τοῦ | tou | too |
| God, | θεοῦ | theou | thay-OO |
| and | καὶ | kai | kay |
| keep | φυλάσσοντες | phylassontes | fyoo-LAHS-sone-tase |
| it. | αὐτὸν | auton | af-TONE |
Cross Reference
ਲੋਕਾ 8:21
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਬਚਨ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”
ਲੋਕਾ 6:47
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
ਯਾਕੂਬ 1:21
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
ਯਸਈਆਹ 48:17
ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
ਜ਼ਬੂਰ 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
ਮੱਤੀ 7:21
“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।
ਜ਼ਬੂਰ 1:1
ਭਾਗ (ਜ਼ਬੂਰ 1-41) ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
ਯੂਹੰਨਾ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
ਜ਼ਬੂਰ 119:1
ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
੧ ਯੂਹੰਨਾ 3:21
ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।
ਮੱਤੀ 12:48
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”
ਜ਼ਬੂਰ 128:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
ਪਰਕਾਸ਼ ਦੀ ਪੋਥੀ 22:14
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।