Luke 18:10
“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।
Luke 18:10 in Other Translations
King James Version (KJV)
Two men went up into the temple to pray; the one a Pharisee, and the other a publican.
American Standard Version (ASV)
Two men went up into the temple to pray; the one a Pharisee, and the other a publican.
Bible in Basic English (BBE)
Two men went up to the Temple for prayer; one a Pharisee, and the other a tax-farmer.
Darby English Bible (DBY)
Two men went up into the temple to pray; the one a Pharisee, and the other a tax-gatherer.
World English Bible (WEB)
"Two men went up into the temple to pray; one was a Pharisee, and the other was a tax collector.
Young's Literal Translation (YLT)
`Two men went up to the temple to pray, the one a Pharisee, and the other a tax-gatherer;
| Two | Ἄνθρωποι | anthrōpoi | AN-throh-poo |
| men | δύο | dyo | THYOO-oh |
| went up | ἀνέβησαν | anebēsan | ah-NAY-vay-sahn |
| into | εἰς | eis | ees |
| the | τὸ | to | toh |
| temple | ἱερὸν | hieron | ee-ay-RONE |
| to pray; | προσεύξασθαι | proseuxasthai | prose-AFE-ksa-sthay |
| the | ὁ | ho | oh |
| one | εἷς | heis | ees |
| a Pharisee, | Φαρισαῖος | pharisaios | fa-ree-SAY-ose |
| and | καὶ | kai | kay |
| the | ὁ | ho | oh |
| other | ἕτερος | heteros | AY-tay-rose |
| a publican. | τελώνης | telōnēs | tay-LOH-nase |
Cross Reference
ਰਸੂਲਾਂ ਦੇ ਕਰਤੱਬ 3:1
ਪਤਰਸ ਦਾ ਇੱਕ ਲੰਗੜ੍ਹੇ ਨੂੰ ਠੀਕ ਕਰਨਾ ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
ਰਸੂਲਾਂ ਦੇ ਕਰਤੱਬ 26:5
ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।
ਰਸੂਲਾਂ ਦੇ ਕਰਤੱਬ 23:6
ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”
ਲੋਕਾ 19:46
ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ ਵਿੱਚ ਬਦਲ ਦਿੱਤਾ ਹੈ।”
ਲੋਕਾ 7:29
(ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।
ਲੋਕਾ 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
ਮੱਤੀ 21:31
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
੨ ਸਲਾਤੀਨ 20:8
ਹਿਜ਼ਕੀਯਾਹ ਲਈ ਇੱਕ ਚਿਨ੍ਹ ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, “ਕੀ ਚਿੰਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸ ਦੇ ਮੰਦਰ ਜਾਵਾਂਗਾ?”
੨ ਸਲਾਤੀਨ 20:5
“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।
੧ ਸਲਾਤੀਨ 8:30
ਹੇ ਯਹੋਵਾਹ, ਮੈਂ ਸੁਲੇਮਾਨ, ਤੇਰਾ ਸੇਵਕ ਅਤੇ ਤੇਰੇ ਲੋਕ, ਇਸਰਾਏਲੀ ਮੰਦਰ ਨੂੰ ਆਕੇ ਅਤੇ ਇੱਥੇ ਪ੍ਰਾਰਥਨਾ ਕਰਾਂਗੇ। ਕਿਰਪਾ ਕਰਕੇ ਸਾਡੀਆਂ ਪ੍ਰਾਰਥਨਾਵਾਂ ਨੂੰ ਸੁਣੀ। ਅਸੀਂ ਜਾਣਦੇ ਹਾਂ ਕਿ ਤੂੰ ਅਕਾਸ਼ਾਂ ਵਿੱਚ ਰਹਿੰਦਾ ਹੈਂ। ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਤੂੰ ਓਥੋਂ ਸਾਡੀਆਂ ਪ੍ਰਾਰਥਾਨਾਵਾਂ ਸੁਣੇ, ਅਤੇ ਸਾਨੂੰ ਖਿਮਾ ਕਰ ਦੇਵੇਂ।
ਫ਼ਿਲਿੱਪੀਆਂ 3:5
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।