Luke 19:21
ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
Luke 19:21 in Other Translations
King James Version (KJV)
For I feared thee, because thou art an austere man: thou takest up that thou layedst not down, and reapest that thou didst not sow.
American Standard Version (ASV)
for I feared thee, because thou art an austere man: thou takest up that which thou layedst not down, and reapest that which thou didst not sow.
Bible in Basic English (BBE)
Because I was in fear of you, for you are a hard man: you take up what you have not put down, and get in grain where you have not put seed.
Darby English Bible (DBY)
For I feared thee because thou art a harsh man: thou takest up what thou hast not laid down, and thou reapest what thou hast not sowed.
World English Bible (WEB)
for I feared you, because you are an exacting man. You take up that which you didn't lay down, and reap that which you didn't sow.'
Young's Literal Translation (YLT)
for I was afraid of thee, because thou art an austere man; thou takest up what thou didst not lay down, and reapest what thou didst not sow.
| For | ἐφοβούμην | ephoboumēn | ay-foh-VOO-mane |
| I feared | γάρ | gar | gahr |
| thee, | σε | se | say |
| because | ὅτι | hoti | OH-tee |
| art thou | ἄνθρωπος | anthrōpos | AN-throh-pose |
| an austere | αὐστηρὸς | austēros | af-stay-ROSE |
| man: | εἶ | ei | ee |
| up takest thou | αἴρεις | aireis | A-rees |
| that | ὃ | ho | oh |
| thou layedst down, | οὐκ | ouk | ook |
| not | ἔθηκας | ethēkas | A-thay-kahs |
| and | καὶ | kai | kay |
| reapest | θερίζεις | therizeis | thay-REE-zees |
| that | ὃ | ho | oh |
| thou didst not | οὐκ | ouk | ook |
| sow. | ἔσπειρας | espeiras | A-spee-rahs |
Cross Reference
ਖ਼ਰੋਜ 20:19
ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”
੧ ਯੂਹੰਨਾ 4:18
ਜਿੱਥੇ ਪਰਮੇਸ਼ੁਰ ਦਾ ਪਿਆਰ ਹੈ, ਉੱਥੇ ਕੋਈ ਭੈ ਨਹੀਂ। ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।
ਯਾਕੂਬ 2:10
ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।
੨ ਤਿਮੋਥਿਉਸ 1:7
ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।
ਰੋਮੀਆਂ 8:15
ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।”
ਰੋਮੀਆਂ 8:7
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।
ਮੱਤੀ 25:24
“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’
ਮਲਾਕੀ 3:14
ਤੁਸੀਂ ਕਿਹਾ, “ਯਹੋਵਾਹ ਦੀ ਉਪਾਸਨਾ ਕਰਨਾ ਫ਼ਿਜ਼ੂਲ ਹੈ। ਸਾਨੂੰ ਜੋ ਕੁਝ ਯਹੋਵਾਹ ਨੇ ਕਿਹਾ, ਅਸੀਂ ਕੀਤਾ, ਪਰ ਸਾਨੂੰ ਕੋਈ ਫਾਇਦਾ ਨਾ ਹੋਇਆ। ਅਸੀਂ ਆਪਣੇ ਪਾਪਾਂ ਕਾਰਣ ਦੁੱਖੀ ਸੀ ਜਿਵੇਂ ਲੋਕ ਮੌਤ ਦੇ ਕੀਰਨੇ ਪਾਉਂਦੇ ਹਨ ਅਸੀਂ ਵੈਣ ਪਾਏ ਪਰ ਕੋਈ ਲਾਭ ਨਾ ਹੋਇਆ।
ਹਿਜ਼ ਕੀ ਐਲ 18:25
ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ!
ਅੱਯੂਬ 21:14
ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, ‘ਸਾਨੂੰ ਇੱਕਲਿਆਂ ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!’
੨ ਸਮੋਈਲ 6:9
ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?”
੧ ਸਮੋਈਲ 12:20
ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।
੧ ਸਮੋਈਲ 6:19
ਪਰ ਬੈਤ-ਸ਼ਮਸ਼ ਦੇ ਕੁਝ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਝਾਕ ਲਿਆ ਕਿਉਂ ਜੋ ਉੱਥੇ ਜਾਜਕ ਨਹੀਂ ਸਨ। ਇਸ ਲਈ ਪਰਮੇਸ਼ੁਰ ਨੇ ਬੈਤ-ਸ਼ਮਸ਼ ਵਿਖੇ 70 ਆਦਮੀਆਂ ਨੂੰ ਮਾਰ ਦਿੱਤਾ ਕਿਉਂਕਿ ਉਨ੍ਹਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਤੱਕਿਆ ਸੀ। ਬੈਤਸ਼ਮਸ਼ ਦੇ ਲੋਕ ਬੜੇ ਰੋਏ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਬੜੀ ਸਖ਼ਤ ਸਜ਼ਾ ਦਿੱਤੀ ਸੀ।
ਯਹੂ ਦਾਹ 1:15
ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”