Luke 19:27
ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”
Luke 19:27 in Other Translations
King James Version (KJV)
But those mine enemies, which would not that I should reign over them, bring hither, and slay them before me.
American Standard Version (ASV)
But these mine enemies, that would not that I should reign over them, bring hither, and slay them before me.
Bible in Basic English (BBE)
And as for those who were against me, who would not have me for their ruler, let them come here, and be put to death before me.
Darby English Bible (DBY)
Moreover those mine enemies, who would not [have] me to reign over them, bring them here and slay [them] before me.
World English Bible (WEB)
But bring those enemies of mine who didn't want me to reign over them here, and kill them before me.'"
Young's Literal Translation (YLT)
but those my enemies, who did not wish me to reign over them, bring hither and slay before me.'
| But | πλὴν | plēn | plane |
| those | τοὺς | tous | toos |
| mine | ἐχθρούς | echthrous | ake-THROOS |
| μου | mou | moo | |
| enemies, | ἐκείνους, | ekeinous | ake-EE-noos |
| which | τοὺς | tous | toos |
| would | μὴ | mē | may |
| not | θελήσαντάς | thelēsantas | thay-LAY-sahn-TAHS |
| that I | με | me | may |
| reign should | βασιλεῦσαι | basileusai | va-see-LAYF-say |
| over | ἐπ' | ep | ape |
| them, | αὐτοὺς | autous | af-TOOS |
| bring | ἀγάγετε | agagete | ah-GA-gay-tay |
| hither, | ὧδε | hōde | OH-thay |
| and | καὶ | kai | kay |
| slay | κατασφάξατε | katasphaxate | ka-ta-SFA-ksa-tay |
| them before | ἔμπροσθέν | emprosthen | AME-proh-STHANE |
| me. | μου | mou | moo |
Cross Reference
ਲੋਕਾ 19:14
ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
ਮੱਤੀ 22:7
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।
ਗਿਣਤੀ 16:30
ਪਰ ਜੇ ਯਹੋਵਾਹ ਇਨ੍ਹਾਂ ਨੂੰ ਵਖਰੇ ਢੰਗ ਨਾਲ ਮਾਰ ਦਿੰਦਾ ਹੈ-ਕਿਸੇ ਨਵੇਂ ਢੰਗ ਨਾਲ-ਤਾਂ ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਨ੍ਹਾਂ ਲੋਕਾਂ ਨੇ ਸੱਚ ਮੁੱਚ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਸਬੂਤ ਹੈ: ਧਰਤੀ ਪਾਟ ਜਾਵੇਗੀ ਅਤੇ ਇਨ੍ਹਾਂ ਆਦਮੀਆਂ ਨੂੰ ਨਿਗਲ ਜਾਵੇਗੀ। ਉਹ ਜਿਉਂਦੇ ਜੀਅ ਆਪਣੀਆਂ ਕਬਰਾਂ ਵਿੱਚ ਪੈ ਜਾਣਗੇ। ਅਤੇ ਇਨ੍ਹਾਂ ਦੀ ਹਰ ਸ਼ੈਅ ਇਨ੍ਹਾਂ ਦੇ ਨਾਲ ਹੀ ਹੀ ਚਲੀ ਜਾਵੇਗੀ।”
ਗਿਣਤੀ 14:36
ਉਹ ਆਦਮੀ ਜਿਨ੍ਹਾਂ ਨੂੰ ਮੂਸਾ ਨੇ ਨਵੀਂ ਧਰਤੀ ਦੀ ਖੋਜ ਲਈ ਭੇਜਿਆ ਸੀ ਉਹੋ ਹੀ ਸਨ ਜਿਨ੍ਹਾਂ ਨੇ ਵਾਪਸ ਆਕੇ ਸਾਰੇ ਇਸਰਾਏਲੀ ਲੋਕਾਂ ਅੰਦਰ ਸ਼ਿਕਾਇਤਾਂ ਫ਼ੈਲਾਈਆਂ ਸਨ। ਉਨ੍ਹਾਂ ਆਦਮੀਆਂ ਨੇ ਆਖਿਆ ਸੀ ਕਿ ਲੋਕ ਉਸ ਧਰਤੀ ਅੰਦਰ ਦਾਖਲ ਹੋਣ ਦੇ ਸਮਰਥ ਨਹੀਂ ਸਨ।
ਲੋਕਾ 20:16
ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”
ਲੋਕਾ 21:22
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
ਲੋਕਾ 21:24
ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।
੧ ਥੱਸਲੁਨੀਕੀਆਂ 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
ਇਬਰਾਨੀਆਂ 10:13
ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
ਲੋਕਾ 19:42
ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
ਮੱਤੀ 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
ਜ਼ਬੂਰ 2:9
ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”
ਜ਼ਬੂਰ 21:8
ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
ਜ਼ਬੂਰ 69:22
ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।
ਯਸਈਆਹ 66:6
ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
ਯਸਈਆਹ 66:14
ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
ਨਾ ਹੋਮ 1:2
ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
ਨਾ ਹੋਮ 1:8
ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।
ਮੱਤੀ 21:37
ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
ਜ਼ਬੂਰ 2:3
ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”