Luke 24:45
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।
Luke 24:45 in Other Translations
King James Version (KJV)
Then opened he their understanding, that they might understand the scriptures,
American Standard Version (ASV)
Then opened he their mind, that they might understand the scriptures;
Bible in Basic English (BBE)
Then he made the holy Writings clear to their minds.
Darby English Bible (DBY)
Then he opened their understanding to understand the scriptures,
World English Bible (WEB)
Then he opened their minds, that they might understand the Scriptures.
Young's Literal Translation (YLT)
Then opened he up their understanding to understand the Writings,
| Then | τότε | tote | TOH-tay |
| opened he | διήνοιξεν | diēnoixen | thee-A-noo-ksane |
| their | αὐτῶν | autōn | af-TONE |
| τὸν | ton | tone | |
| understanding, | νοῦν | noun | noon |
| that | τοῦ | tou | too |
| they might understand | συνιέναι | synienai | syoon-ee-A-nay |
| the | τὰς | tas | tahs |
| scriptures, | γραφάς· | graphas | gra-FAHS |
Cross Reference
ਰਸੂਲਾਂ ਦੇ ਕਰਤੱਬ 16:14
ਉੱਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸ ਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।
ਜ਼ਬੂਰ 119:18
ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।
ਪਰਕਾਸ਼ ਦੀ ਪੋਥੀ 3:7
ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।
੧ ਯੂਹੰਨਾ 5:20
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।
ਅਫ਼ਸੀਆਂ 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
੨ ਕੁਰਿੰਥੀਆਂ 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
੨ ਕੁਰਿੰਥੀਆਂ 3:14
ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
ਰਸੂਲਾਂ ਦੇ ਕਰਤੱਬ 26:18
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
ਲੋਕਾ 24:32
ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।
ਯਸਈਆਹ 29:18
ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ।
ਯਸਈਆਹ 29:10
ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
ਖ਼ਰੋਜ 4:11
ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।