Luke 3:36
ਸ਼ਲਹ ਕੇਨਾਨ ਦਾ ਪੁੱਤਰ ਸੀ, ਕੇਨਾਨ ਅਰਪਕਸ਼ਾਦ ਦਾ ਅਤੇ ਉਹ ਸ਼ੇਮ ਦਾ ਪੁੱਤਰ ਸੀ, ਸ਼ੇਮ ਨੂੰਹ ਦਾ ਪੁੱਤਰ ਸੀ ਅਤੇ ਨੂੰਹ ਲਾਮਕ ਦਾ ਪੁੱਤਰ ਸੀ।
Luke 3:36 in Other Translations
King James Version (KJV)
Which was the son of Cainan, which was the son of Arphaxad, which was the son of Sem, which was the son of Noe, which was the son of Lamech,
American Standard Version (ASV)
the `son' of Cainan, the `son' of Arphaxad, the `son' of Shem, the `son' of Noah, the `son' of Lamech,
Bible in Basic English (BBE)
The son of Cainan, the son of Arphaxad, the son of Shem, the son of Noah, the son of Lamech,
Darby English Bible (DBY)
of Cainan, of Arphaxad, of Sem, of Noe, of Lamech,
World English Bible (WEB)
the son of Cainan, the son of Arphaxad, the son of Shem, the son of Noah, the son of Lamech,
Young's Literal Translation (YLT)
the `son' of Salah, the `son' of Cainan, the `son' of Arphaxad, the `son' of Shem, the `son' of Noah, the `son' of Lamech,
| τοῦ | tou | too | |
| Cainan, of son the was Which | Καϊνάν, | kainan | ka-ee-NAHN |
| τοῦ | tou | too | |
| Arphaxad, of son the was which | Ἀρφαξὰδ | arphaxad | ar-fa-KSAHTH |
| τοῦ | tou | too | |
| Sem, of son the was which | Σὴμ | sēm | same |
| τοῦ | tou | too | |
| Noe, of son the was which | Νῶε | nōe | NOH-ay |
| τοῦ | tou | too | |
| of son the was which Lamech, | Λάμεχ | lamech | LA-make |
Cross Reference
ਪੈਦਾਇਸ਼ 5:28
ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸ ਦੇ ਘਰ ਇੱਕ ਪੁੱਤਰ ਜਨਮਿਆ।
੧ ਪਤਰਸ 3:20
ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
ਲੋਕਾ 17:27
ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
ਹਿਜ਼ ਕੀ ਐਲ 14:14
ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
੧ ਤਵਾਰੀਖ਼ 1:17
ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।
ਪੈਦਾਇਸ਼ 11:10
ਸ਼ੇਮ ਦੇ ਪਰਿਵਾਰ ਦੀ ਕਹਾਣੀ ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ੍ਹ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਅਰਪਕਸਦ ਜੰਮਿਆ।
ਪੈਦਾਇਸ਼ 10:21
ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।
ਪੈਦਾਇਸ਼ 9:26
ਨੂਹ ਨੇ ਇਹ ਵੀ ਆਖਿਆ, “ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।
ਪੈਦਾਇਸ਼ 9:18
ਮੁਸ਼ਕਿਲਾਂ ਫ਼ੇਰ ਸ਼ੁਰੂ ਹੁੰਦੀਆਂ ਹਨ ਨੂਹ ਦੇ ਪੁੱਤਰ ਉਸ ਦੇ ਨਾਲ ਕਿਸ਼ਤੀ ਵਿੱਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਮ ਸਨ: ਸ਼ੇਮ, ਹਾਮ ਅਤੇ ਯਾਫ਼ਥ। (ਹਾਮ ਕਨਾਨ ਦਾ ਪਿਤਾ ਸੀ।)
ਪੈਦਾਇਸ਼ 9:1
ਨਵੀਂ ਸ਼ੁਰੂਆਤ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।
ਪੈਦਾਇਸ਼ 8:1
ਹੜਾਂ ਦੀ ਸਮਾਪਤੀ ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।
ਪੈਦਾਇਸ਼ 7:23
ਪਰਮੇਸ਼ੁਰ ਨੇ ਧਰਤੀ ਦੀ ਹਰ ਜਿਉਂਦੀ ਸ਼ੈਅ ਨੂੰ ਤਬਾਹ ਕਰ ਦਿੱਤਾ: ਹਰ ਆਦਮੀ, ਹਰ ਜਾਨਵਰ, ਹਰ ਰੀਂਗਣ ਵਾਲਾ ਜੀਵ ਅਤੇ ਹਰ ਪੰਛੀ। ਇਹ ਸਾਰੀਆਂ ਸ਼ੈਆਂ ਧਰਤੀ ਤੋਂ ਤਬਾਹ ਹੋ ਗਈਆਂ ਸਨ। ਜਿਹੜਾ ਜੀਵਨ ਬਚਾਇਆ ਗਿਆ ਉਹ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਲੋਕ ਅਤੇ ਜੀਵਿਤ ਪ੍ਰਾਣੀ ਸਨ।
ਪੈਦਾਇਸ਼ 7:13
ਓਸੇ ਦਿਨ ਨੂਹ ਅਤੇ ਉਸਦੀ ਪਤਨੀ, ਉਸ ਦੇ ਪੁੱਤਰ-ਸ਼ੇਮ, ਹਾਮ ਅਤੇ ਯਾਫ਼ਥ-ਅਤੇ ਉਨ੍ਹਾਂ ਦੀਆਂ ਪਤਨੀਆਂ ਕਿਸ਼ਤੀ ਵਿੱਚ ਚਲੀਆਂ ਗਈਆਂ।
ਪੈਦਾਇਸ਼ 6:22
ਨੂਹ ਨੇ ਇਹ ਸਾਰੀਆਂ ਗੱਲਾਂ ਕੀਤੀਆਂ। ਨੂਹ ਨੇ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਿਹੜੇ ਪਰਮੇਸ਼ੁਰ ਨੇ ਦਿੱਤੇ ਸਨ।
ਪੈਦਾਇਸ਼ 6:8
ਪਰ ਧਰਤੀ ਦਾ ਇੱਕ ਅਜਿਹਾ ਆਦਮੀ ਸੀ ਜਿਸ ਉੱਤੇ ਯਹੋਵਾਹ ਪ੍ਰਸੰਨ ਸੀ-ਉਹ ਸੀ ਨੂਹ।
੨ ਪਤਰਸ 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।