Luke 5:26
ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
Luke 5:26 in Other Translations
King James Version (KJV)
And they were all amazed, and they glorified God, and were filled with fear, saying, We have seen strange things to day.
American Standard Version (ASV)
And amazement took hold on all, and they glorified God; and they were filled with fear, saying, We have seen strange things to-day.
Bible in Basic English (BBE)
And wonder overcame them all, and they gave glory to God; and they were full of fear, saying, We have seen strange things today.
Darby English Bible (DBY)
And astonishment seized all, and they glorified God, and were filled with fear, saying, We have seen strange things to-day.
World English Bible (WEB)
Amazement took hold on all, and they glorified God. They were filled with fear, saying, "We have seen strange things today."
Young's Literal Translation (YLT)
and astonishment took all, and they were glorifying God, and were filled with fear, saying -- `We saw strange things to-day.'
| And | καὶ | kai | kay |
| they were all | ἔκστασις | ekstasis | AKE-sta-sees |
| amazed, | ἔλαβεν | elaben | A-la-vane |
| ἅπαντας | hapantas | A-pahn-tahs | |
| and | καὶ | kai | kay |
| they glorified | ἐδόξαζον | edoxazon | ay-THOH-ksa-zone |
| τὸν | ton | tone | |
| God, | θεόν | theon | thay-ONE |
| and | καὶ | kai | kay |
| filled were | ἐπλήσθησαν | eplēsthēsan | ay-PLAY-sthay-sahn |
| with fear, | φόβου | phobou | FOH-voo |
| saying, | λέγοντες | legontes | LAY-gone-tase |
| seen have We | ὅτι | hoti | OH-tee |
| strange things | Εἴδομεν | eidomen | EE-thoh-mane |
| to day. | παράδοξα | paradoxa | pa-RA-thoh-ksa |
| σήμερον | sēmeron | SAY-may-rone |
Cross Reference
ਮੱਤੀ 9:8
ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਗਲਾਤੀਆਂ 1:24
ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।
ਰਸੂਲਾਂ ਦੇ ਕਰਤੱਬ 5:11
ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।
ਰਸੂਲਾਂ ਦੇ ਕਰਤੱਬ 4:21
ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲੱਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸ਼ੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸਦੀ ਉਮਰ ਚਾਲੀ ਸਾਲਾਂ ਤੋਂ ਵੱਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ।
ਲੋਕਾ 8:37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।
ਲੋਕਾ 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
ਮਰਕੁਸ 2:12
ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
ਮੱਤੀ 28:8
ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
ਮੱਤੀ 12:23
ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
ਹੋ ਸੀਅ 3:5
ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।
ਯਰਮਿਆਹ 33:9
ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ।