Luke 6:19
ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
Luke 6:19 in Other Translations
King James Version (KJV)
And the whole multitude sought to touch him: for there went virtue out of him, and healed them all.
American Standard Version (ASV)
And all the multitude sought to touch him; for power came forth from him, and healed `them' all.
Bible in Basic English (BBE)
And all the people were desiring to be touched by him, for power came from him and made them all well.
Darby English Bible (DBY)
And all the crowd sought to touch him, for power went out from him and healed all.
World English Bible (WEB)
All the multitude sought to touch him, for power came out from him and healed them all.
Young's Literal Translation (YLT)
and all the multitude were seeking to touch him, because power from him was going forth, and he was healing all.
| And | καὶ | kai | kay |
| the | πᾶς | pas | pahs |
| whole | ὁ | ho | oh |
| multitude | ὄχλος | ochlos | OH-hlose |
| sought | ἐζήτει | ezētei | ay-ZAY-tee |
| touch to | ἅπτεσθαι | haptesthai | A-ptay-sthay |
| him: | αὐτοῦ | autou | af-TOO |
| for | ὅτι | hoti | OH-tee |
| went there | δύναμις | dynamis | THYOO-na-mees |
| virtue | παρ' | par | pahr |
| out of | αὐτοῦ | autou | af-TOO |
| him, | ἐξήρχετο | exērcheto | ayks-ARE-hay-toh |
| and | καὶ | kai | kay |
| healed | ἰᾶτο | iato | ee-AH-toh |
| them all. | πάντας | pantas | PAHN-tahs |
Cross Reference
ਮੱਤੀ 14:36
ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
ਮਰਕੁਸ 5:30
ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”
ਮਰਕੁਸ 3:10
ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।
ਮੱਤੀ 9:20
ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।
ਲੋਕਾ 8:45
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
ਲੋਕਾ 5:17
ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।
ਮਰਕੁਸ 8:22
ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ ਯਿਸੂ ਅਤੇ ਉਸ ਦੇ ਚੇਲੇ ਬੈਤਸੈਦਾ ਨੂੰ ਆਏ। ਉੱਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸ ਨੂੰ ਛੋਹੇ।
ਮਰਕੁਸ 6:56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।
੨ ਸਲਾਤੀਨ 13:21
ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜੱਥਾ ਵੇਖਿਆ ਸੋ ਉਨ੍ਹਾਂ ਨੇ ਜਲਦੀ ’ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖੜ ਗਿਆ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਰਸੂਲਾਂ ਦੇ ਕਰਤੱਬ 19:12
ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
ਰਸੂਲਾਂ ਦੇ ਕਰਤੱਬ 5:15
ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
ਯੂਹੰਨਾ 3:14
“ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
ਗਿਣਤੀ 21:8
ਯਹੋਵਾਹ ਨੇ ਮੂਸਾ ਨੂੰ ਆਖਿਆ, “ਇੱਕ ਕਾਂਸੇ ਦਾ ਸੱਪ ਬਣਾ ਅਤੇ ਇਸ ਨੂੰ ਸੋਟੀ ਉੱਤੇ ਟੰਗ ਦੇ। ਜੇ ਕਿਸੇ ਬੰਦੇ ਨੂੰ ਸੱਪ ਡਸ ਲਵੇ, ਤਾਂ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਸੋਟੇ ਉੱਤੇ ਟਂਗੇ ਸੱਪ ਵੱਲ ਦੇਖੇ। ਤਾਂ ਉਹ ਬੰਦਾ ਨਹੀਂ ਮਰੇਗਾ।”