Skip to content
CHRIST SONGS .IN
TAMIL CHRISTIAN SONGS .IN
  • Lyrics
  • Chords
  • Bible
  • /
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z

Index
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z
Mark 2 KJV ASV BBE DBY WBT WEB YLT

Mark 2 in Punjabi WBT Compare Webster's Bible

Mark 2

1 ਯਿਸੂ ਦਾ ਇੱਕ ਅਧਰੰਗ ਤੋਂ ਪੀੜਤ ਆਦਮੀ ਨੂੰ ਠੀਕ ਕਰਨਾ ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ।

2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।

3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ।

4 ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।

5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”

6 ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿੱਚਾਰ ਕਰਨ ਲੱਗੇ,

7 “ਇਹ ਮਨੁੱਖ ਇਉਂ ਕਿਵੇਂ ਬੋਲਦਾ ਹੈ? ਇਹ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪਰਮੇਸ਼ੁਰ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸੱਕਦਾ।”

8 ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ?

9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’

10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ,

11 “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”

12 ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”

13 ਲੇਵੀ ਯਿਸੂ ਦਾ ਅਨੁਸਰਣ ਕਰਦਾ ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।

15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।

16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸ ਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”

17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”

18 ਯਿਸੂ ਬਾਕੀ ਧਾਰਮਿਕ ਆਗੂਆਂ ਵਰਗਾ ਨਹੀਂ ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”

19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ।

20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।

21 “ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।

22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”

23 ਕੁਝ ਯਹੂਦੀਆਂ ਨੇ ਯਿਸੂ ਨੂੰ ਨਿੰਦਿਆ ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ।

24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”

25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ।

26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”

27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ।

28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”

  • Tamil
  • Hindi
  • Malayalam
  • Telugu
  • Kannada
  • Gujarati
  • Punjabi
  • Bengali
  • Oriya
  • Nepali

By continuing to browse the site, you are agreeing to our use of cookies.

Close