Matthew 21:29
“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।
Matthew 21:29 in Other Translations
King James Version (KJV)
He answered and said, I will not: but afterward he repented, and went.
American Standard Version (ASV)
And he answered and said, I will not: but afterward he repented himself, and went.
Bible in Basic English (BBE)
And he said in answer, I will not: but later, changing his decision, he went.
Darby English Bible (DBY)
And he answering said, I will not; but afterwards repenting himself he went.
World English Bible (WEB)
He answered, 'I will not,' but afterward he changed his mind, and went.
Young's Literal Translation (YLT)
And he answering said, `I will not,' but at last, having repented, he went.
| ὁ | ho | oh | |
| He | δὲ | de | thay |
| answered | ἀποκριθεὶς | apokritheis | ah-poh-kree-THEES |
| and said, | εἶπεν | eipen | EE-pane |
| I will | Οὐ | ou | oo |
| not: | θέλω | thelō | THAY-loh |
| but | ὕστερον | hysteron | YOO-stay-rone |
| afterward | δὲ | de | thay |
| he repented, | μεταμεληθεὶς | metamelētheis | may-ta-may-lay-THEES |
| and went. | ἀπῆλθεν | apēlthen | ah-PALE-thane |
Cross Reference
੨ ਤਵਾਰੀਖ਼ 33:10
ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲ ਕਰਨ ਦੀ ਕੋਸਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਨਾ ਸੁਣੀ।
ਅਫ਼ਸੀਆਂ 2:1
ਮੌਤ ਤੋਂ ਜੀਵਨ ਵੱਲ ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।
੧ ਕੁਰਿੰਥੀਆਂ 6:11
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
ਰਸੂਲਾਂ ਦੇ ਕਰਤੱਬ 26:20
ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
ਲੋਕਾ 15:17
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।
ਮੱਤੀ 21:31
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
ਮੱਤੀ 3:2
ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
ਯਵਨਾਹ 3:8
ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ।
ਯਵਨਾਹ 3:2
“ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”
ਦਾਨੀ ਐਲ 4:34
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
ਹਿਜ਼ ਕੀ ਐਲ 18:28
ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”
ਯਰਮਿਆਹ 44:16
ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ।
ਯਸਈਆਹ 55:6
ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
ਯਸਈਆਹ 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
ਅਫ਼ਸੀਆਂ 4:17
ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।