Matthew 22:15
ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।
Matthew 22:15 in Other Translations
King James Version (KJV)
Then went the Pharisees, and took counsel how they might entangle him in his talk.
American Standard Version (ASV)
Then went the Pharisees, and took counsel how they might ensnare him in `his' talk.
Bible in Basic English (BBE)
Then the Pharisees went and had a meeting to see how they might make use of his words to take him.
Darby English Bible (DBY)
Then went the Pharisees and held a council how they might ensnare him in speaking.
World English Bible (WEB)
Then the Pharisees went and took counsel how they might entrap him in his talk.
Young's Literal Translation (YLT)
Then the Pharisees having gone, took counsel how they might ensnare him in words,
| Then | Τότε | tote | TOH-tay |
| went | πορευθέντες | poreuthentes | poh-rayf-THANE-tase |
| the | οἱ | hoi | oo |
| Pharisees, | Φαρισαῖοι | pharisaioi | fa-ree-SAY-oo |
| and took | συμβούλιον | symboulion | syoom-VOO-lee-one |
| counsel | ἔλαβον | elabon | A-la-vone |
| how | ὅπως | hopōs | OH-pose |
| they might entangle | αὐτὸν | auton | af-TONE |
| him | παγιδεύσωσιν | pagideusōsin | pa-gee-THAYF-soh-seen |
| in | ἐν | en | ane |
| his talk. | λόγῳ | logō | LOH-goh |
Cross Reference
ਲੋਕਾ 20:20
ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
ਮਰਕੁਸ 12:13
ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸ ਦੇ ਬਚਨਾਂ ਵਿੱਚ ਕੁਝ ਦੋਸ਼ ਲੱਭ ਸੱਕਣ।
ਇਬਰਾਨੀਆਂ 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
ਲੋਕਾ 11:53
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
ਯਰਮਿਆਹ 20:10
ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”
ਯਰਮਿਆਹ 18:18
ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
ਯਸਈਆਹ 29:21
(ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
ਜ਼ਬੂਰ 59:3
ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ, ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ। ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
ਜ਼ਬੂਰ 57:6
ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।
ਜ਼ਬੂਰ 56:5
ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।
ਜ਼ਬੂਰ 41:6
ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
ਜ਼ਬੂਰ 2:2
ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।