Skip to content
CHRIST SONGS .IN
TAMIL CHRISTIAN SONGS .IN
  • Lyrics
  • Chords
  • Bible
  • /
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z

Index
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z
Matthew 28 KJV ASV BBE DBY WBT WEB YLT

Matthew 28 in Punjabi WBT Compare Webster's Bible

Matthew 28

1 ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।

2 ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।

3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।

4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।

5 ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।

6 ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।

7 ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”

8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।

9 ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।

10 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”

11 ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।

12 ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।

13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।

14 ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”

15 ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।

16 ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।

17 ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।

18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।

19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

  • Tamil
  • Hindi
  • Malayalam
  • Telugu
  • Kannada
  • Gujarati
  • Punjabi
  • Bengali
  • Oriya
  • Nepali

By continuing to browse the site, you are agreeing to our use of cookies.

Close