Micah 1:8
ਮੀਕਾਹ ਦੀ ਵੱਡੀ ਉਦਾਸੀ ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)
Micah 1:8 in Other Translations
King James Version (KJV)
Therefore I will wail and howl, I will go stripped and naked: I will make a wailing like the dragons, and mourning as the owls.
American Standard Version (ASV)
For this will I lament and wail; I will go stripped and naked; I will make a wailing like the jackals, and a lamentation like the ostriches.
Bible in Basic English (BBE)
For this I will be full of sorrow and give cries of grief; I will go uncovered and unclothed: I will give cries of grief like the jackals and will be in sorrow like the ostriches.
Darby English Bible (DBY)
For this will I lament, and I will howl; I will go stripped and naked: I will make a wailing like the jackals, and mourning like the ostriches.
World English Bible (WEB)
For this I will lament and wail; I will go stripped and naked; I will howl like the jackals, And moan like the daughters of owls.
Young's Literal Translation (YLT)
For this I lament and howl, I go spoiled and naked, I make a lamentation like dragons, And a mourning like daughters of an ostrich.
| Therefore | עַל | ʿal | al |
| זֹאת֙ | zōt | zote | |
| I will wail | אֶסְפְּדָ֣ה | ʾespĕdâ | es-peh-DA |
| and howl, | וְאֵילִ֔ילָה | wĕʾêlîlâ | veh-ay-LEE-la |
| go will I | אֵילְכָ֥ה | ʾêlĕkâ | ay-leh-HA |
| stripped | שׁיֹלָ֖ל | šyōlāl | shoh-LAHL |
| and naked: | וְעָר֑וֹם | wĕʿārôm | veh-ah-ROME |
| make will I | אֶעֱשֶׂ֤ה | ʾeʿĕśe | eh-ay-SEH |
| a wailing | מִסְפֵּד֙ | mispēd | mees-PADE |
| like the dragons, | כַּתַּנִּ֔ים | kattannîm | ka-ta-NEEM |
| mourning and | וְאֵ֖בֶל | wĕʾēbel | veh-A-vel |
| as the owls. | כִּבְנ֥וֹת | kibnôt | keev-NOTE |
| יַעֲנָֽה׃ | yaʿănâ | ya-uh-NA |
Cross Reference
ਯਸਈਆਹ 22:4
ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”
ਯਸਈਆਹ 20:2
ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, “ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।” ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।
ਅੱਯੂਬ 30:29
ਮੈਂ ਇੱਕਲਾ ਆਵਾਰਾ ਕੁਤਿਆਂ ਵਰਗਾ ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।
ਯਰਮਿਆਹ 48:36
“ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ।
ਯਰਮਿਆਹ 9:19
“ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ। ‘ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ! ਅਸੀਂ ਸੱਚਮੁੱਚ ਸ਼ਰਮਸਾਰ ਹਾਂ! ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ। ਸਾਡੇ ਘਰ ਮਲਵੇ ਦੇ ਢੇਰ ਹਨ।’”
ਯਰਮਿਆਹ 9:10
ਮੈਂ ਪਹਾੜਾਂ ਲਈ ਧਾਹਾਂ ਮਾਰਕੇ ਰੋਵਾਂਗਾ। ਮੈਂ ਸੱਖਣੇ ਖੇਤਾਂ ਲਈ ਵੈਣ ਪਾਵਾਂਗਾ। ਕਿਉਂ ਕਿ ਜਿਉਂਦੀਆਂ ਚੀਜ਼ਾਂ ਮੁਕਾ ਦਿੱਤੀਆਂ ਗਈਆਂ ਸਨ। ਹੁਣ ਕੋਈ ਵੀ ਓੱਥੇ ਸਫ਼ਰ ਨਹੀਂ ਕਰਦਾ। ਓੱਥੇ ਪਸ਼ੂਆਂ ਦੀਆਂ ਅਵਾਜ਼ਾਂ ਨਹੀਂ ਸੁਣੀਂਦੀਆਂ। ਪੰਛੀ ਕਿਤੇ ਦੂਰ ਉੱਡ ਗਏ ਨੇ ਅਤੇ ਜਾਨਵਰ ਚੱਲੇ ਗਏ ਹਨ।
ਯਰਮਿਆਹ 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।
ਯਰਮਿਆਹ 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
ਯਸਈਆਹ 21:3
ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।
ਯਸਈਆਹ 16:9
ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓੱਥੇ ਕੋਈ ਫ਼ਸਲ ਨਹੀਂ ਉੱਗੇਗੀ। ਓੱਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓੱਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।
ਯਸਈਆਹ 13:21
ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।
ਜ਼ਬੂਰ 102:6
ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇੱਕਲਾ ਹਾਂ। ਮੈਂ ਉਸ ਉੱਲੂ ਵਾਂਗ ਇੱਕਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।