Micah 2:5
ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”
Micah 2:5 in Other Translations
King James Version (KJV)
Therefore thou shalt have none that shall cast a cord by lot in the congregation of the LORD.
American Standard Version (ASV)
Therefore thou shalt have none that shall cast the line by lot in the assembly of Jehovah.
Bible in Basic English (BBE)
For this cause you will have no one to make the decision by the measuring line in the meeting of the Lord.
Darby English Bible (DBY)
Therefore thou shalt have none that shall cast the measuring line upon a lot, in the congregation of Jehovah.
World English Bible (WEB)
Therefore you will have no one who divides the land by lot in the assembly of Yahweh.
Young's Literal Translation (YLT)
Therefore, thou hast no caster of a line by lot In the assembly of Jehovah.
| Therefore | לָכֵן֙ | lākēn | la-HANE |
| thou shalt have | לֹֽא | lōʾ | loh |
| none | יִֽהְיֶ֣ה | yihĕye | yee-heh-YEH |
| that shall cast | לְךָ֔ | lĕkā | leh-HA |
| cord a | מַשְׁלִ֥יךְ | mašlîk | mahsh-LEEK |
| by lot | חֶ֖בֶל | ḥebel | HEH-vel |
| in the congregation | בְּגוֹרָ֑ל | bĕgôrāl | beh-ɡoh-RAHL |
| of the Lord. | בִּקְהַ֖ל | biqhal | beek-HAHL |
| יְהוָֽה׃ | yĕhwâ | yeh-VA |
Cross Reference
ਅਸਤਸਨਾ 32:8
ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀ ਅਤੇ ਹਰ ਕੌਮ ਨੂੰ ਉਸਦੀ ਧਰਤੀ ਦਿੱਤੀ ਸੀ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ। ਉਸ ਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ।
ਯਸ਼ਵਾ 18:4
ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ।
ਯਸ਼ਵਾ 18:10
ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।
ਅਸਤਸਨਾ 23:2
ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।
ਅਸਤਸਨਾ 23:8
ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸੱਕਦੇ ਹਨ।
ਨਹਮਿਆਹ 7:61
ਯਰੂਸ਼ਲਮ ਵਿੱਚ ਕੁਝ ਲੋਕ ਤੇਲਮਲਹ, ਤੇਲ ਹਰਸ਼ਾ, ਕਰੂਬ ਅਦੋਨ ਅਤੇ ਇੰਮੇਰ ਸ਼ਹਿਰਾਂ ਵਿੱਚੋਂ ਆਏ ਸਨ। ਪਰ ਇਹ ਲੋਕ ਇਹ ਸਾਬਿਤ ਨਾ ਕਰ ਸੱਕੇ ਕਿ ਸੱਚ ਮੁੱਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਇਸਰਾਏਲ ਵਿੱਚੋਂ ਹੀ ਹਨ।
ਜ਼ਬੂਰ 16:6
ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
ਹੋ ਸੀਅ 9:3
ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।