ਮੀਕਾਹ 5:13
ਮੈਂ ਤੇਰੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਵਾਂਗਾ। ਮੈਂ ਤੇਰੇ ਯਾਦਗਾਰੀ ਥੰਮਾਂ ਨੂੰ ਤਬਾਹ ਕਰ ਦੇਵਾਂਗਾ। ਤੂੰ ਆਪਣੇ ਹੱਥੀਂ ਬਣਾਈਆਂ ਮੂਰਤੀਆਂ ਦੀ ਹੋਰ ਉਪਾਸਨਾ ਨਹੀਂ ਕਰੇਂਗਾ।
Thy graven images | וְהִכְרַתִּ֧י | wĕhikrattî | veh-heek-ra-TEE |
off, cut I will also | פְסִילֶ֛יךָ | pĕsîlêkā | feh-see-LAY-ha |
and thy standing images | וּמַצֵּבוֹתֶ֖יךָ | ûmaṣṣēbôtêkā | oo-ma-tsay-voh-TAY-ha |
midst the of out | מִקִּרְבֶּ֑ךָ | miqqirbekā | mee-keer-BEH-ha |
no shalt thou and thee; of | וְלֹֽא | wĕlōʾ | veh-LOH |
more | תִשְׁתַּחֲוֶ֥ה | tištaḥăwe | teesh-ta-huh-VEH |
worship | ע֖וֹד | ʿôd | ode |
work the | לְמַעֲשֵׂ֥ה | lĕmaʿăśē | leh-ma-uh-SAY |
of thine hands. | יָדֶֽיךָ׃ | yādêkā | ya-DAY-ha |
Cross Reference
ਹਿਜ਼ ਕੀ ਐਲ 6:9
ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।
ਯਸਈਆਹ 2:8
ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
ਯਸਈਆਹ 17:7
ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ।
ਹਿਜ਼ ਕੀ ਐਲ 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
ਹਿਜ਼ ਕੀ ਐਲ 37:23
ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
ਹੋ ਸੀਅ 2:16
ਯਹੋਵਾਹ ਆਖਦਾ ਹੈ: “ਉਸ ਵਕਤ, ਤੂੰ ਮੈਨੂੰ ‘ਮੇਰਾ ਪਤੀ’ ਆਖੇਁਗੀ ਅਤੇ ਫ਼ਿਰ ਮੈਨੂੰ ‘ਮੇਰਾ ਬਆਲ’ ਨਾ ਕਹੇਂਗੀ।”
ਹੋ ਸੀਅ 14:3
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜ੍ਹਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ ‘ਆਪਣੇ ਪਰਮੇਸ਼ੁਰ’ ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।”
ਹੋ ਸੀਅ 14:8
ਯਹੋਵਾਹ ਦਾ ਇਸਰਾਏਲ ਨੂੰ ਬੁੱਤਾਂ ਵੱਲੋਂ ਤਾੜਨਾ “ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।”
ਜ਼ਿਕਰ ਯਾਹ 13:2
ਝੂਠੇ ਨਬੀਆਂ ਦਾ ਖਾਤਮਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।