ਗਿਣਤੀ 14:11 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 14 ਗਿਣਤੀ 14:11

Numbers 14:11
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕਿੰਨਾ ਚਿਰ ਇਹ ਲੋਕ ਮੇਰੇ ਵਿਰੁੱਧ ਰਹਿਣਗੇ? ਉਹ ਦਰਸ਼ਾਉਂਦੇ ਹਨ ਕਿ ਉਨ੍ਹਾਂ ਨੂੰ ਮੇਰੇ ਉੱਤੇ ਕੋਈ ਭਰੋਸਾ ਨਹੀਂ ਹੈ। ਕਿੰਨਾ ਚਿਰ ਉਹ ਮੇਰੇ ਭੈ ਵਿਸ਼ਵਾਸ ਕਰਨ ਤੋਂ ਇਨਕਾਰੀ ਹੋਣਗੇ ਜਦ ਕਿ ਮੈਂ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿਸ਼ਾਨ ਦਿਖਾ ਦਿੱਤੇ ਹਨ।

Numbers 14:10Numbers 14Numbers 14:12

Numbers 14:11 in Other Translations

King James Version (KJV)
And the LORD said unto Moses, How long will this people provoke me? and how long will it be ere they believe me, for all the signs which I have showed among them?

American Standard Version (ASV)
And Jehovah said unto Moses, How long will this people despise me? and how long will they not believe in me, for all the signs which I have wrought among them?

Bible in Basic English (BBE)
And the Lord said to Moses, How long will this people have no respect for me? how long will they be without faith, in the face of all the signs I have done among them?

Darby English Bible (DBY)
And Jehovah said to Moses, How long will this people despise me? and how long will they not believe me, for all the signs which I have done among them?

Webster's Bible (WBT)
And the LORD said to Moses, How long will this people provoke me? and how long will it be ere they believe me, for all the signs which I have shown among them?

World English Bible (WEB)
Yahweh said to Moses, How long will this people despise me? and how long will they not believe in me, for all the signs which I have worked among them?

Young's Literal Translation (YLT)
And Jehovah saith unto Moses, `Until when doth this people despise Me? and until when do they not believe in Me, for all the signs which I have done in its midst?

And
the
Lord
וַיֹּ֤אמֶרwayyōʾmerva-YOH-mer
said
יְהוָה֙yĕhwāhyeh-VA
unto
אֶלʾelel
Moses,
מֹשֶׁ֔הmōšemoh-SHEH
How
long
עַדʿadad
this
will
אָ֥נָהʾānâAH-na
people
יְנַֽאֲצֻ֖נִיyĕnaʾăṣunîyeh-na-uh-TSOO-nee
provoke
הָעָ֣םhāʿāmha-AM
me?
and
how
long
הַזֶּ֑הhazzeha-ZEH
ere
be
it
will
וְעַדwĕʿadveh-AD
they
believe
אָ֙נָה֙ʾānāhAH-NA
me,
for
all
לֹֽאlōʾloh
signs
the
יַאֲמִ֣ינוּyaʾămînûya-uh-MEE-noo
which
בִ֔יvee
I
have
shewed
בְּכֹל֙bĕkōlbeh-HOLE
among
הָֽאֹת֔וֹתhāʾōtôtha-oh-TOTE
them?
אֲשֶׁ֥רʾăšeruh-SHER
עָשִׂ֖יתִיʿāśîtîah-SEE-tee
בְּקִרְבּֽוֹ׃bĕqirbôbeh-keer-BOH

Cross Reference

ਜ਼ਬੂਰ 106:24
ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।

ਯੂਹੰਨਾ 12:37
ਯਹੂਦੀਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।

ਜ਼ਬੂਰ 78:32
ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।

ਜ਼ਬੂਰ 78:22
ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।

ਖ਼ਰੋਜ 16:28
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?

ਗਿਣਤੀ 14:23
ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ।

ਅਸਤਸਨਾ 1:32
“ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!

ਇਬਰਾਨੀਆਂ 3:18
ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।

ਇਬਰਾਨੀਆਂ 3:16
ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।

ਇਬਰਾਨੀਆਂ 3:8
ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।

ਯੂਹੰਨਾ 15:24
ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।

ਯੂਹੰਨਾ 10:38
ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

ਮਰਕੁਸ 9:19
ਯਿਸੂ ਨੇ ਆਖਿਆ, “ਹੇ ਬੇਪਰਤੀਤ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”

ਗਿਣਤੀ 14:27
“ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ।

ਅਸਤਸਨਾ 9:7
ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ “ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।

ਅਸਤਸਨਾ 9:22
ਮੂਸਾ ਯਹੋਵਾਹ ਪਾਸੋਂ ਇਸਰਾਏਲ ਲਈ ਮਾਫ਼ੀ ਮੰਗਦਾ ਹੈ “ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ।

ਜ਼ਬੂਰ 78:41
ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।

ਜ਼ਬੂਰ 95:8
ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ, ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।

ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?

ਯਰਮਿਆਹ 4:14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।

ਹੋ ਸੀਅ 8:5
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।

ਜ਼ਿਕਰ ਯਾਹ 8:14
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਹਾਡੇ ਪੁਰਖਿਆਂ ਨੇ ਮੈਨੂੰ ਗੁੱਸਾ ਚੜ੍ਹਾਇਆ ਇਸ ਲਈ ਮੈਂ ਉਨ੍ਹਾਂ ਦਾ ਨਾਸ ਕਰਨ ਦੀ ਸੋਚੀ ਅਤੇ ਮੈਂ ਆਪਣਾ ਫ਼ੈਸਲਾ ਅਟੱਲ ਰੱਖਣ ਦੀ ਸੋਚੀ ਇਹ ਸਭ ਗੱਲਾਂ” ਯਹੋਵਾਹ ਸਰਬ ਸ਼ਕਤੀਮਾਨ ਨੇ ਆਖੀਆਂ।

ਮੱਤੀ 17:17
ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”

ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।