Numbers 16:21
“ਇਨ੍ਹਾਂ ਲੋਕਾਂ ਪਾਸੋਂ ਦੂਰ ਚੱਲੇ ਜਾਵੋ! ਮੈਂ ਇਨ੍ਹਾਂ ਨੂੰ ਹੁਣੇ ਤਬਾਹ ਕਰਨਾ ਚਾਹੁੰਦਾ ਹਾਂ।”
Numbers 16:21 in Other Translations
King James Version (KJV)
Separate yourselves from among this congregation, that I may consume them in a moment.
American Standard Version (ASV)
Separate yourselves from among this congregation, that I may consume them in a moment.
Bible in Basic English (BBE)
Come out from among this people, so that I may send sudden destruction on them.
Darby English Bible (DBY)
Separate yourselves from the midst of this assembly, and I will consume them in a moment.
Webster's Bible (WBT)
Separate yourselves from among this congregation, that I may consume them in a moment.
World English Bible (WEB)
Separate yourselves from among this congregation, that I may consume them in a moment.
Young's Literal Translation (YLT)
`Be ye separated from the midst of this company, and I consume them in a moment;'
| Separate yourselves | הִבָּ֣דְל֔וּ | hibbādĕlû | hee-BA-deh-LOO |
| from among | מִתּ֖וֹךְ | mittôk | MEE-toke |
| this | הָֽעֵדָ֣ה | hāʿēdâ | ha-ay-DA |
| congregation, | הַזֹּ֑את | hazzōt | ha-ZOTE |
| consume may I that | וַאֲכַלֶּ֥ה | waʾăkalle | va-uh-ha-LEH |
| them in a moment. | אֹתָ֖ם | ʾōtām | oh-TAHM |
| כְּרָֽגַע׃ | kĕrāgaʿ | keh-RA-ɡa |
Cross Reference
ਗਿਣਤੀ 16:45
“ਉਨ੍ਹਾਂ ਲੋਕਾਂ ਕੋਲੋਂ ਦੂਰ ਹਟ ਜਾ ਤਾਂ ਜੋ ਮੈਂ ਉਨ੍ਹਾਂ ਨੂੰ ਹੁਣ ਤਬਾਹ ਕਰ ਸੱਕਾਂ।” ਇਸ ਲਈ ਮੂਸਾ ਅਤੇ ਹਾਰੂਨ ਨੇ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
ਖ਼ਰੋਜ 32:10
ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”
ਪਰਕਾਸ਼ ਦੀ ਪੋਥੀ 18:4
ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ: “ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
ਜ਼ਬੂਰ 73:19
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
ਖ਼ਰੋਜ 33:5
ਕਿਉਂ? ਕਿਉਂਕਿ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਜ਼ਿੱਦੀ ਲੋਕ ਹੋ। ਜੇ ਮੈਂ ਤੁਹਾਡੇ ਨਾਲ-ਨਾਲ ਸਿਰਫ਼ ਥੋੜੇ ਜਿਹੇ ਰਸਤੇ ਤੇ ਹੀ ਤੁਰਿਆ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਤਬਾਹ ਕਰ ਦਿਆਂ। ਇਸ ਲਈ ਓਨਾ ਚਿਰ ਲਈ ਗਹਿਣੇ ਉਤਾਰ ਦਿਉ ਜਿੰਨਾ ਚਿਰ ਮੈਂ ਇਹ ਨਿਆਂ ਕਰਦਾ ਹਾਂ ਕਿ ਤੁਹਾਡੇ ਨਾਲ ਕੀ ਸਲੂਕ ਕਰਾਂ।’”
ਇਬਰਾਨੀਆਂ 12:28
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
ਅਫ਼ਸੀਆਂ 5:6
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
੨ ਕੁਰਿੰਥੀਆਂ 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
ਰਸੂਲਾਂ ਦੇ ਕਰਤੱਬ 2:40
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”
ਯਰਮਿਆਹ 5:16
ਉਨ੍ਹਾਂ ਦੇ ਤੀਰਾਂ ਦੇ ਭੱਬੇ ਖੁੱਲ੍ਹੀਆਂ ਕਬਰਾਂ ਵਰਗੇ ਨੇ। ਉਨ੍ਹਾਂ ਦੇ ਸਾਰੇ ਹੀ ਆਦਮੀ ਮਜ਼ਬੂਤ ਸਿਪਾਹੀ ਨੇ।
ਯਸਈਆਹ 37:36
The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।
ਗਿਣਤੀ 14:15
ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ,
ਗਿਣਤੀ 14:12
ਮੈਂ ਉਨ੍ਹਾਂ ਸਾਰਿਆਂ ਨੂੰ ਭਿਆਨਕ ਬਿਮਾਰੀ ਨਾਲ ਮਾਰ ਸੁੱਟਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ, ਅਤੇ ਮੈਂ ਇੱਕ ਹੋਰ ਕੌਮ ਉਸਾਰਨ ਲਈ ਤੇਰੀ ਵਰਤੋਂ ਕਰਾਂਗਾ। ਅਤੇ ਤੇਰੀ ਕੌਮ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਤਾਕਤਵਰ ਅਤੇ ਮਹਾਨ ਹੋਵੇਗੀ।”
ਪੈਦਾਇਸ਼ 19:15
ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।”