Numbers 19:11
ਜੇ ਕੋਈ ਬੰਦਾ ਕਿਸੇ ਲਾਸ਼ ਨੂੰ ਛੂਹ ਲੈਂਦਾ ਹੈ ਤਾਂ ਉਹ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ।
Numbers 19:11 in Other Translations
King James Version (KJV)
He that toucheth the dead body of any man shall be unclean seven days.
American Standard Version (ASV)
He that toucheth the dead body of any man shall be unclean seven days:
Bible in Basic English (BBE)
Anyone touching a dead body will be unclean for seven days:
Darby English Bible (DBY)
He that toucheth a dead person, any dead body of a man, shall be unclean seven days.
Webster's Bible (WBT)
He that toucheth the dead body of any man shall be unclean seven days.
World English Bible (WEB)
He who touches the dead body of any man shall be unclean seven days:
Young's Literal Translation (YLT)
`He who is coming against the dead body of any man -- is unclean seven days;
| He that toucheth | הַנֹּגֵ֥עַ | hannōgēaʿ | ha-noh-ɡAY-ah |
| the dead | בְּמֵ֖ת | bĕmēt | beh-MATE |
| body | לְכָל | lĕkāl | leh-HAHL |
| any of | נֶ֣פֶשׁ | nepeš | NEH-fesh |
| man | אָדָ֑ם | ʾādām | ah-DAHM |
| shall be unclean | וְטָמֵ֖א | wĕṭāmēʾ | veh-ta-MAY |
| seven | שִׁבְעַ֥ת | šibʿat | sheev-AT |
| days. | יָמִֽים׃ | yāmîm | ya-MEEM |
Cross Reference
ਗਿਣਤੀ 31:19
ਅਤੇ ਫ਼ੇਰ, ਤੁਹਾਡੇ ਵਿੱਚੋਂ ਉਨ੍ਹਾਂ ਸਾਰੇ ਆਦਮੀਆਂ ਨੂੰ ਜਿਨ੍ਹਾਂ ਨੇ ਹੋਰਨਾਂ ਆਦਮੀਆਂ ਨੂੰ ਮਾਰਿਆ ਹੈ, ਸੱਤਾਂ ਦਿਨਾਂ ਤੱਕ ਡੇਰੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਕਿਸੇ ਮੁਰਦਾ ਸ਼ਰੀਰ ਨੂੰ ਛੂਹਿਆ ਵੀ ਹੈ ਤਾਂ ਵੀ ਤੁਹਾਨੂੰ ਡੇਰੇ ਤੋਂ ਬਾਹਰ ਰਹਿਣਾ ਚਹੀਦਾ ਹੈ। ਤੀਸਰੇ ਦਿਨ ਤੁਸੀਂ ਅਤੇ ਤੁਹਾਡੇ ਬੰਦੀਵਾਲ ਆਪਣੇ-ਆਪ ਨੂੰ ਜ਼ਰੂਰ ਪਵਿੱਤਰ ਬਨਾਉਣ। ਤੁਹਾਨੂੰ ਇਹੀ ਗੱਲ ਇੱਕ ਵਾਰ ਫ਼ੇਰ ਸੱਤਵੇਂ ਦਿਨ ਕਰਨੀ ਚਾਹੀਦੀ ਹੈ।
ਗਿਣਤੀ 5:2
“ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।
ਅਹਬਾਰ 21:1
ਜਾਜਕਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।
ਗਿਣਤੀ 19:16
ਜੇ ਕੋਈ ਬੰਦਾ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ। ਇਹ ਬਿਧੀ ਲਾਗੂ ਹੋਵੇਗੀ ਜੇ ਮੁਰਦਾ ਸ਼ਰੀਰ ਬਾਹਰ ਖੇਤ ਵਿੱਚ ਪਿਆ ਹੋਇਆ ਹੈ ਜਾਂ ਜੇ ਉਹ ਬੰਦਾ ਜੰਗ ਵਿੱਚ ਮਰਿਆ ਹੈ। ਇਹ ਵੀ ਕਿ ਜੇ ਕੋਈ ਕਿਸੇ ਮੁਰਦੇ ਦੀਆਂ ਹੱਡੀਆਂ ਨੂੰ ਹੱਥ ਲਾਉਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ।
ਗਿਣਤੀ 9:10
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।
ਗਿਣਤੀ 9:6
ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
ਅਹਬਾਰ 21:11
ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।
ਇਬਰਾਨੀਆਂ 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
ਅਫ਼ਸੀਆਂ 2:1
ਮੌਤ ਤੋਂ ਜੀਵਨ ਵੱਲ ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।
੨ ਕੁਰਿੰਥੀਆਂ 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
ਰੋਮੀਆਂ 5:12
ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
ਹਜਿ 2:13
ਤਦ ਹੱਜਈ ਨੇ ਕਿਹਾ, “ਜੇ ਕੋਈ ਮਨੁੱਖ ਕਿਸੇ ਲਾਸ਼ ਨੂੰ ਛੂਹ ਜਾਣ ਨਾਲ ਅਸ਼ੁੱਧ ਹੋ ਗਿਆ ਹੋਵੇ, ਤਾਂ ਇਨ੍ਹਾਂ ਚੀਜ਼ਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ ਕਿ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਜਵਾਬ ’ਚ ਆਖਿਆ, “ਹਾਂ ਉਹ ਵਸਤ ਅਸ਼ੁੱਧ ਹੋ ਜਾਵੇਗੀ।”
ਨੂਹ 4:14
ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ। ਉਹ ਖੂਨ ਨਾਲ ਕਲੰਕਤ ਹੋ ਗਏ ਸਨ, ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ।
ਅਹਬਾਰ 11:31
ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।