Bible

Proverbs 1:1-7 in Punjabi

Proverbs 1:1
ਭੂਮਿਕਾ ਇਹ ਕਹਾਉਤਾਂ ਦਾਊਦ ਦੇ ਪੁੱਤਰ ਸੁਲੇਮਾਨ ਦੁਆਰਾ ਲਿਖੀਆਂ ਗਈਆ ਹਨ। ਸੁਲੇਮਾਨ ਇਸਰਾਏਲ ਦਾ ਪਾਤਸ਼ਾਹ ਸੀ।

Proverbs 1:2
ਇਹ ਸ਼ਬਦ ਇਸ ਲਈ ਲਿਖੇ ਗਏ ਸਨ ਤਾਂ ਜੋ ਆਦਮੀ ਸਿਆਣਪ ਅਤੇ ਅਨੁਸ਼ਾਸਨ ਸਿੱਖ ਸੱਕੇ ਅਤੇ ਸਮਝਦਾਰੀ ਲਿਆਉਣ ਵਾਲੇ ਸ਼ਬਦਾਂ ਨੂੰ ਪਹਿਚਾਣ ਸੱਕੇ।

Proverbs 1:3
ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ — ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।

Proverbs 1:4
ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।

Proverbs 1:5
ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।

Proverbs 1:6
ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।

Proverbs 1:7
ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।

Punjabi Bible