Proverbs 12:25
ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।
Proverbs 12:25 in Other Translations
King James Version (KJV)
Heaviness in the heart of man maketh it stoop: but a good word maketh it glad.
American Standard Version (ASV)
Heaviness in the heart of a man maketh it stoop; But a good word maketh it glad.
Bible in Basic English (BBE)
Care in the heart of a man makes it weighted down, but a good word makes it glad.
Darby English Bible (DBY)
Heaviness in the heart of man maketh it stoop; but a good word maketh it glad.
World English Bible (WEB)
Anxiety in a man's heart weighs it down, But a kind word makes it glad.
Young's Literal Translation (YLT)
Sorrow in the heart of a man boweth down, And a good word maketh him glad.
| Heaviness | דְּאָגָ֣ה | dĕʾāgâ | deh-ah-ɡA |
| in the heart | בְלֶב | bĕleb | veh-LEV |
| of man | אִ֣ישׁ | ʾîš | eesh |
| stoop: it maketh | יַשְׁחֶ֑נָּה | yašḥennâ | yahsh-HEH-na |
| but a good | וְדָבָ֖ר | wĕdābār | veh-da-VAHR |
| word | ט֣וֹב | ṭôb | tove |
| maketh it glad. | יְשַׂמְּחֶֽנָּה׃ | yĕśammĕḥennâ | yeh-sa-meh-HEH-na |
Cross Reference
ਅਮਸਾਲ 15:13
ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।
ਯਸਈਆਹ 50:4
ਪਰਮੇਸ਼ੁਰ ਦਾ ਸੇਵਕ ਸੱਚਮੁੱਚ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ।
ਅਮਸਾਲ 15:23
ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
ਅਮਸਾਲ 16:24
ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
ਅਮਸਾਲ 17:22
ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।
ਅਮਸਾਲ 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
੨ ਕੁਰਿੰਥੀਆਂ 2:4
ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
ਜ਼ਿਕਰ ਯਾਹ 1:13
ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ।
ਅਮਸਾਲ 27:9
ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।
ਅਮਸਾਲ 25:11
ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ।
ਅਮਸਾਲ 18:14
ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
ਅਮਸਾਲ 15:15
ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।
ਅਮਸਾਲ 14:10
ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।
ਜ਼ਬੂਰ 42:11
ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
ਜ਼ਬੂਰ 38:6
ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।
ਮਰਕੁਸ 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
ਨਹਮਿਆਹ 2:1
ਪਾਤਸ਼ਾਹ ਦਾ ਨਹਮਯਾਹ ਨੂੰ ਯਰੂਸ਼ਲਮ ’ਚ ਭੇਜਣਾ ਅਰਤਹਸ਼ਸ਼ਤਾ ਪਾਤਸ਼ਾਹ ਦੇ 20ਵੇਂ, ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਕੁਝ ਮੈਅ ਪਾਤਸ਼ਾਹ ਕੋਲ ਲਿਆਈ ਗਈ। ਮੈਂ ਮੈਅ ਚੁੱਕ ਕੇ ਪਾਤਸ਼ਾਹ ਨੂੰ ਦਿੱਤੀ। ਪਹਿਲਾਂ ਜਦੋਂ ਵੀ ਮੈਂ ਪਾਤਸ਼ਾਹ ਸਾਹਮਣੇ ਹੁੰਦਾ ਸੀ ਕਦੇ ਇੰਨਾ ਉਦਾਸ ਨਹੀਂ ਸੀ ਹੋਇਆ, ਪਰ ਹੁਣ ਮੈਂ ਬੜਾ ਉਦਾਸ ਸੀ।