Bible

Proverbs 15 - DBY (Punjabi)

1 A soft answer turneth away fury; but a grievous word stirreth up anger.ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।

2 The tongue of the wise useth knowledge aright; but the mouth of the foolish poureth out folly.ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।

3 The eyes of Jehovah are in every place, beholding the evil and the good.ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।

4 Gentleness of tongue is a tree of life; but crookedness therein is a breaking of the spirit.ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।

5 A fool despiseth his father's instruction; but he that regardeth reproof becometh prudent.ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।

6 In the house of a righteous [man] is much treasure; but in the revenue of a wicked [man] is disturbance.ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।

7 The lips of the wise disperse knowledge, but not so the heart of the foolish.ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।

8 The sacrifice of the wicked is an abomination to Jehovah; but the prayer of the upright is his delight.ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।

9 The way of a wicked [man] is an abomination to Jehovah; but him that pursueth righteousness he loveth.ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।

10 Grievous correction is for him that forsaketh the path; he that hateth reproof shall die.ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।

11 Sheol and destruction are before Jehovah; how much more then the hearts of the children of men!ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।

12 A scorner loveth not one that reproveth him; he will not go unto the wise.ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।

13 A joyful heart maketh a cheerful countenance; but by sorrow of heart the spirit is broken.ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।

14 The heart of an intelligent [man] seeketh knowledge; but the mouth of the foolish feedeth on folly.ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।

15 All the days of the afflicted are evil; but a cheerful heart is a continual feast.ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।

16 Better is little with the fear of Jehovah than great store and disquietude therewith.ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।

17 Better is a meal of herbs where love is, than a fatted ox and hatred therewith.ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।

18 A furious man stirreth up contention; but he that is slow to anger appeaseth strife.ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।

19 The way of the sluggard is as a hedge of thorns; but the path of the upright is made plain.ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।

20 A wise son maketh a glad father; but a foolish man despiseth his mother.ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।

21 Folly is joy to him that is void of sense; but a man of understanding regulateth his walk.ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।

22 Without counsel purposes are disappointed; but in the multitude of counsellors they are established.ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।

23 A man hath joy by the answer of his mouth; and a word in its season, how good is it!ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।

24 The path of life is upwards for the wise, that he may depart from Sheol beneath.ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।

25 Jehovah plucketh up the house of the proud; but he establisheth the boundary of the widow.ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।

26 The thoughts of the evil [man] are an abomination to Jehovah; but pure words are pleasant.ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।

27 He that is greedy of gain troubleth his own house; but he that hateth gifts shall live.ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।

28 The heart of a righteous [man] studieth to answer; but the mouth of the wicked poureth out evil things.ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।

29 Jehovah is far from the wicked; but he heareth the prayer of the righteous.ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।

30 That which enlighteneth the eyes rejoiceth the heart; good tidings make the bones fat.ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।

31 The ear that heareth the reproof of life shall abide among the wise.ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।

32 He that refuseth instruction despiseth his own soul; but he that heareth reproof getteth sense.ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।

33 The fear of Jehovah is the discipline of wisdom, and before honour [goeth] humility.ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।

Punjabi Bible