ਅਮਸਾਲ 21:11
ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।
When the scorner | בַּעְנָשׁ | baʿnoš | ba-NOHSH |
is punished, | לֵ֭ץ | lēṣ | layts |
the simple | יֶחְכַּם | yeḥkam | yek-KAHM |
wise: made is | פֶּ֑תִי | petî | PEH-tee |
and when the wise | וּבְהַשְׂכִּ֥יל | ûbĕhaśkîl | oo-veh-hahs-KEEL |
instructed, is | לְ֝חָכָ֗ם | lĕḥākām | LEH-ha-HAHM |
he receiveth | יִקַּח | yiqqaḥ | yee-KAHK |
knowledge. | דָּֽעַת׃ | dāʿat | DA-at |
Cross Reference
ਅਮਸਾਲ 19:25
ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।
ਪਰਕਾਸ਼ ਦੀ ਪੋਥੀ 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
ਇਬਰਾਨੀਆਂ 10:28
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।
ਇਬਰਾਨੀਆਂ 2:1
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
੧ ਕੁਰਿੰਥੀਆਂ 10:6
ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
ਰਸੂਲਾਂ ਦੇ ਕਰਤੱਬ 5:11
ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।
ਰਸੂਲਾਂ ਦੇ ਕਰਤੱਬ 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।
ਅਮਸਾਲ 18:15
ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
ਅਮਸਾਲ 18:1
ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
ਅਮਸਾਲ 15:14
ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
ਅਮਸਾਲ 9:9
ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।
ਅਮਸਾਲ 1:5
ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।
ਜ਼ਬੂਰ 64:7
ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।
ਅਸਤਸਨਾ 21:21
ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।
ਅਸਤਸਨਾ 13:11
ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।
ਗਿਣਤੀ 16:34
ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਦੇ ਤਬਾਹ ਹੋਣ ਦੀਆਂ ਚੀਕਾਂ ਸੁਣੀਆਂ ਇਸ ਲਈ ਉਹ ਸਾਰੇ ਇਹ ਆਖਦਿਆਂ ਹੋਇਆ ਸ਼ਰਣ ਲਈ ਭੱਜੇ, “ਧਰਤੀ ਸਾਨੂੰ ਵੀ ਨਿਗਲ ਜਾਵੇਗੀ।”