Proverbs 29:7
ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।
Proverbs 29:7 in Other Translations
King James Version (KJV)
The righteous considereth the cause of the poor: but the wicked regardeth not to know it.
American Standard Version (ASV)
The righteous taketh knowledge of the cause of the poor; The wicked hath not understanding to know `it'.
Bible in Basic English (BBE)
The upright man gives attention to the cause of the poor: the evil-doer gives no thought to it.
Darby English Bible (DBY)
The righteous taketh knowledge of the cause of the poor; the wicked understandeth not knowledge.
World English Bible (WEB)
The righteous care about justice for the poor. The wicked aren't concerned about knowledge.
Young's Literal Translation (YLT)
The righteous knoweth the plea of the poor, The wicked understandeth not knowledge.
| The righteous | יֹדֵ֣עַ | yōdēaʿ | yoh-DAY-ah |
| considereth | צַ֭דִּיק | ṣaddîq | TSA-deek |
| the cause | דִּ֣ין | dîn | deen |
| of the poor: | דַּלִּ֑ים | dallîm | da-LEEM |
| wicked the but | רָ֝שָׁ֗ע | rāšāʿ | RA-SHA |
| regardeth | לֹא | lōʾ | loh |
| not | יָבִ֥ין | yābîn | ya-VEEN |
| to know | דָּֽעַת׃ | dāʿat | DA-at |
Cross Reference
ਜ਼ਬੂਰ 41:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
ਅੱਯੂਬ 29:16
ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
ਅਮਸਾਲ 31:8
ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:
ਅਮਸਾਲ 21:13
ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।
ਗਲਾਤੀਆਂ 6:1
ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
ਮੀਕਾਹ 3:1
ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
ਹਿਜ਼ ਕੀ ਐਲ 22:29
“ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!
ਯਰਮਿਆਹ 22:15
“ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ।
ਅੱਯੂਬ 31:21
ਉਘਰਿਆ ਨਹੀਂ ਕਦੇ ਵੀ ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸ ਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
ਅੱਯੂਬ 31:13
“ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,
੧ ਸਮੋਈਲ 25:9
ਦਾਊਦ ਦੇ ਆਦਮੀ ਨਾਬਾਲ ਕੋਲ ਗਏ ਅਤੇ ਉਸਦਾ (ਦਾਊਦ) ਸੁਨੇਹਾ ਜਾਕੇ ਨਾਬਾਲ ਨੂੰ ਦਿੱਤਾ।
ਹਿਜ਼ ਕੀ ਐਲ 22:7
ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।
ਯਰਮਿਆਹ 5:28
ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ।
ਜ਼ਬੂਰ 31:7
ਹੇ ਪਰਮੇਸ਼ੁਰ, ਤੁਹਾਡੀ ਮਿਹਰਬਾਨੀ ਸਦਕਾ ਮੈਂ ਬਹੁਤ ਪ੍ਰਸੰਨ ਹਾਂ। ਤੁਸੀਂ ਮੇਰੀ ਬਿਪਤਾ ਦੇਖੀ ਹੈ। ਤੁਸੀਂ ਮੇਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ।