Proverbs 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।
Proverbs 3:1 in Other Translations
King James Version (KJV)
My son, forget not my law; but let thine heart keep my commandments:
American Standard Version (ASV)
My son, forget not my law; But let thy heart keep my commandments:
Bible in Basic English (BBE)
My son, keep my teaching in your memory, and my rules in your heart:
Darby English Bible (DBY)
My son, forget not my teaching, and let thy heart observe my commandments;
World English Bible (WEB)
My son, don't forget my teaching; But let your heart keep my commandments:
Young's Literal Translation (YLT)
My son! my law forget not, And my commands let thy heart keep,
| My son, | בְּ֭נִי | bĕnî | BEH-nee |
| forget | תּוֹרָתִ֣י | tôrātî | toh-ra-TEE |
| not | אַל | ʾal | al |
| my law; | תִּשְׁכָּ֑ח | tiškāḥ | teesh-KAHK |
| heart thine let but | וּ֝מִצְוֹתַ֗י | ûmiṣwōtay | OO-mee-ts-oh-TAI |
| keep | יִצֹּ֥ר | yiṣṣōr | yee-TSORE |
| my commandments: | לִבֶּֽךָ׃ | libbekā | lee-BEH-ha |
Cross Reference
ਅਮਸਾਲ 4:5
ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।
ਅਮਸਾਲ 1:8
ਇੱਕ ਪੁੱਤਰ ਨੂੰ ਉਪਦੇਸ਼ ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।
ਜ਼ਬੂਰ 119:16
ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।
ਯੂਹੰਨਾ 14:21
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
ਯਰਮਿਆਹ 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
ਜ਼ਬੂਰ 119:93
ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ।
ਜ਼ਬੂਰ 119:47
ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
ਜ਼ਬੂਰ 119:34
ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
ਅਸਤਸਨਾ 30:16
ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ।
ਅਸਤਸਨਾ 8:1
ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
ਅਸਤਸਨਾ 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।
ਅਸਤਸਨਾ 4:9
ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।
ਹੋ ਸੀਅ 4:6
“ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
ਅਮਸਾਲ 31:5
ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।
ਜ਼ਬੂਰ 119:176
ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁੱਲਿਆ ਨਹੀਂ ਹਾਂ।
ਜ਼ਬੂਰ 119:153
ਰੇਸ਼ ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।
ਅਸਤਸਨਾ 4:23
ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ।
ਯਸਈਆਹ 51:17
ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ ਜਾਗੋ! ਜਾਗੋ! ਯਰੂਸ਼ਲਮ, ਉੱਠ ਪਵੋ! ਯਹੋਵਾਹ ਤੇਰੇ ਨਾਲ ਬਹੁਤ ਨਾਰਾਜ਼ ਸੀ। ਇਸੇ ਲਈ ਤੈਨੂੰ ਸਜ਼ਾ ਦਿੱਤੀ ਗਈ। ਇਹ ਸਜ਼ਾ ਜ਼ਹਿਰ ਦੇ ਪਿਆਲੇ ਵਾਂਗ ਸੀ, ਜੋ ਤੈਨੂੰ ਪੀਣਾ ਪੈਣਾ ਸੀ, ਤੇ ਤੂੰ ਇਹ ਪੀ ਲਿਆ।