Proverbs 30:10
ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।
Proverbs 30:10 in Other Translations
King James Version (KJV)
Accuse not a servant unto his master, lest he curse thee, and thou be found guilty.
American Standard Version (ASV)
Slander not a servant unto his master, Lest he curse thee, and thou be held guilty.
Bible in Basic English (BBE)
Do not say evil of a servant to his master, or he will put a curse on you, and you will get into trouble.
Darby English Bible (DBY)
Speak not too much about a servant to his master, lest he curse thee, and thou be held guilty.
World English Bible (WEB)
"Don't slander a servant to his master, Lest he curse you, and you be held guilty.
Young's Literal Translation (YLT)
Accuse not a servant unto his lord, Lest he disesteem thee, and thou be found guilty.
| Accuse | אַל | ʾal | al |
| not | תַּלְשֵׁ֣ן | talšēn | tahl-SHANE |
| a servant | עֶ֭בֶד | ʿebed | EH-ved |
| unto | אֶל | ʾel | el |
| his master, | אֲדֹנָ֑ו | ʾădōnāw | uh-doh-NAHV |
| lest | פֶּֽן | pen | pen |
| curse he | יְקַלֶּלְךָ֥ | yĕqallelkā | yeh-ka-lel-HA |
| thee, and thou be found guilty. | וְאָשָֽׁמְתָּ׃ | wĕʾāšāmĕttā | veh-ah-SHA-meh-ta |
Cross Reference
ਰੋਮੀਆਂ 14:4
ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ।
ਦਾਨੀ ਐਲ 6:24
ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਲਿਆਉਣ ਦਾ ਆਦੇਸ਼ ਦਿੱਤਾ ਜਿਨ੍ਹਾਂ ਨੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਣ ਦਾ ਇਲਜ਼ਾਮ ਧਰਿਆ ਸੀ। ਉਹ ਬੰਦੇ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਵਾ ਦਿੱਤੇ ਗਏ ਉਹਨਾਂ ਨੇ ਸ਼ੇਰਾਂ ਦੀ ਗੁਫਾ ਫ਼ਰਸ਼ ਉੱਤੇ ਡਿੱਗਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ। ਸ਼ੇਰ ਉਨ੍ਹਾਂ ਦੇ ਸਰੀਰਾਂ ਨੂੰ ਖਾ ਗਏ ਅਤੇ ਫ਼ੇਰ ਉਨ੍ਹਾਂ ਦੀਆਂ ਹੱਡੀਆਂ ਨੂੰ ਚਬਾ ਗਏ।
ਦਾਨੀ ਐਲ 6:13
ਤਾਂ ਉਨ੍ਹਾਂ ਬੰਦਿਆਂ ਨੇ ਪਾਤਸ਼ਾਹ ਨੂੰ ਆਖਿਆ, “ਦਾਨੀਏਲ ਨਾਮ ਦਾ ਉਹ ਬੰਦਾ ਤੇਰੇ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਦਾਨੀਏਲ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਹੈ। ਅਤੇ ਦਾਨੀਏਲ ਉਸ ਕਨੂੰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਉੱਤੇ ਤੂੰ ਦਸਤਖਤ ਕੀਤੇ ਸਨ। ਦਾਨੀਏਲ ਹਾਲੇ ਵੀ ਹਰ ਰੋਜ਼ ਤਿੰਨ ਵਾਰੀ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ।”
ਦਾਨੀ ਐਲ 3:8
ਫ਼ੇਰ ਕੁਝ ਕਸਦੀ ਲੋਕ ਰਾਜੇ ਪਾਸ ਆਏ। ਉਹ ਲੋਕ ਯਹੂਦੀਆਂ ਦੇ ਖਿਲਾਫ ਬੋਲਣ ਲੱਗੇ।
ਵਾਈਜ਼ 7:21
ਲੋਕਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਤੁਸੀਂ ਆਪਣੇ ਨੌਕਰ ਨੂੰ ਤੁਹਾਨੂੰ ਹੀ ਗਾਲਾਂ ਕੱਢਦਿਆਂ ਸੁਣ ਸੱਕਦੇ ਹੋ।
ਅਮਸਾਲ 24:23
ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।
ਅਮਸਾਲ 11:26
ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।
੨ ਤਵਾਰੀਖ਼ 24:22
ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, “ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।”
੨ ਸਮੋਈਲ 19:26
ਮਫ਼ੀਬੋਸ਼ਥ ਨੇ ਆਖਿਆ, “ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲੰਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿ ‘ਜਾ ਤੇ ਖੋਤੇ ਤੇ ਕਾਠੀ ਚੜ੍ਹਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ।’
੨ ਸਮੋਈਲ 16:1
ਸੀਬਾ ਦਾ ਦਾਊਦ ਨੂੰ ਮਿਲਣਾ ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵੱਧਿਆ ਤਾਂ ਮਫ਼ੀਬੋਸ਼ਥ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕੱਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁੱਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ।
੧ ਸਮੋਈਲ 30:15
ਦਾਊਦ ਨੇ ਮਿਸਰੀ ਨੂੰ ਆਖਿਆ, “ਭਲਾ ਤੂੰ ਮੈਨੂੰ ਉਹ ਰਾਹ ਦੱਸ ਸੱਕਦਾ ਹੈਂ ਜਿਧਰ ਉਹ ਸਾਡੇ ਟੱਬਰਾਂ ਨੂੰ ਲੈ ਕੇ ਗਿਆ ਹੈ?” ਮਿਸਰੀ ਨੇ ਕਿਹਾ, “ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਕਿ ਫ਼ਿਰ ਤੂੰ ਮੈਨੂੰ ਮੇਰੇ ਮਾਲਕ ਦੇ ਹੱਥ ਨਹੀਂ ਸੌਂਪੇਂਗਾ ਅਤੇ ਨਾ ਹੀ ਮੈਨੂੰ ਜਾਨੋਂ ਮਾਰੇਂਗ਼ਾ ਤਾਂ ਮੈਂ ਤੈਨੂੰ ਉੱਥੇ ਪਹੁੰਚਾ ਦੇਵਾਂਗਾ।”
੧ ਸਮੋਈਲ 26:19
ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸ ਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸ ਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, ‘ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।’
੧ ਸਮੋਈਲ 24:9
ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’
੧ ਸਮੋਈਲ 22:9
ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜ੍ਹਾ ਸੀ ਉੱਤਰ ਦਿੱਤਾ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।
ਅਸਤਸਨਾ 23:15
ਹੋਰ ਕਾਨੂੰਨ “ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸ ਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ।
ਅਸਤਸਨਾ 15:9
“ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।
ਅਮਸਾਲ 28:27
ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।