Proverbs 8:4
ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
Proverbs 8:4 in Other Translations
King James Version (KJV)
Unto you, O men, I call; and my voice is to the sons of man.
American Standard Version (ASV)
Unto you, O men, I call; And my voice is to the sons of men.
Bible in Basic English (BBE)
I am crying out to you, O men; my voice comes to the sons of men.
Darby English Bible (DBY)
Unto you, men, I call, and my voice is to the sons of man:
World English Bible (WEB)
"To you men, I call! I send my voice to the sons of mankind.
Young's Literal Translation (YLT)
`Unto you, O men, I call, And my voice `is' unto the sons of men.
| Unto | אֲלֵיכֶ֣ם | ʾălêkem | uh-lay-HEM |
| you, O men, | אִישִׁ֣ים | ʾîšîm | ee-SHEEM |
| I call; | אֶקְרָ֑א | ʾeqrāʾ | ek-RA |
| voice my and | וְ֝קוֹלִ֗י | wĕqôlî | VEH-koh-LEE |
| is to | אֶל | ʾel | el |
| the sons | בְּנֵ֥י | bĕnê | beh-NAY |
| of man. | אָדָֽם׃ | ʾādām | ah-DAHM |
Cross Reference
ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
ਤੀਤੁਸ 2:11
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
੧ ਤਿਮੋਥਿਉਸ 2:4
ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।
ਕੁਲੁੱਸੀਆਂ 1:28
ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
ਕੁਲੁੱਸੀਆਂ 1:23
ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
੨ ਕੁਰਿੰਥੀਆਂ 5:19
ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
ਯੂਹੰਨਾ 3:16
ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
ਮੱਤੀ 11:15
ਜੇਕਰ ਤੁਸੀਂ ਮੈਨੂੰ ਸੁਣ ਸੱਕਦੇ ਹੋ, ਤਾਂ ਸੁਣੋ।
ਜ਼ਬੂਰ 50:1
ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
ਜ਼ਬੂਰ 49:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।