Psalm 101:1
ਦਾਊਦ ਦਾ ਇੱਕ ਗੀਤ। ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।
Psalm 101:1 in Other Translations
King James Version (KJV)
I will sing of mercy and judgment: unto thee, O LORD, will I sing.
American Standard Version (ASV)
I will sing of lovingkindness and justice: Unto thee, O Jehovah, will I sing praises.
Bible in Basic English (BBE)
<A Psalm. Of David.> I will make a song of mercy and righteousness; to you, O Lord, will I make melody.
Darby English Bible (DBY)
{A Psalm of David.} I will sing of loving-kindness and judgment: unto thee, Jehovah, will I sing psalms.
World English Bible (WEB)
> I will sing of loving kindness and justice. To you, Yahweh, I will sing praises.
Young's Literal Translation (YLT)
A Psalm of David. Kindness and judgment I sing, To Thee, O Jehovah, I sing praise.
| I will sing | חֶֽסֶד | ḥesed | HEH-sed |
| of mercy | וּמִשְׁפָּ֥ט | ûmišpāṭ | oo-meesh-PAHT |
| and judgment: | אָשִׁ֑ירָה | ʾāšîrâ | ah-SHEE-ra |
| Lord, O thee, unto | לְךָ֖ | lĕkā | leh-HA |
| will I sing. | יְהוָ֣ה | yĕhwâ | yeh-VA |
| אֲזַמֵּֽרָה׃ | ʾăzammērâ | uh-za-MAY-ra |
Cross Reference
ਜ਼ਬੂਰ 89:1
ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
ਪਰਕਾਸ਼ ਦੀ ਪੋਥੀ 19:1
ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
ਜ਼ਬੂਰ 71:22
ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸੱਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ।
ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
ਰੋਮੀਆਂ 11:22
ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ।
ਰੋਮੀਆਂ 9:22
ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
ਰੋਮੀਆਂ 9:15
ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”
ਜ਼ਬੂਰ 145:7
ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
ਜ਼ਬੂਰ 136:10
ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਜ਼ਬੂਰ 103:6
ਯਹੋਵਾਹ ਬੇਲਾਗ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
ਜ਼ਬੂਰ 97:8
ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।
ਜ਼ਬੂਰ 51:14
ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।