Psalm 103:4
ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
Psalm 103:4 in Other Translations
King James Version (KJV)
Who redeemeth thy life from destruction; who crowneth thee with lovingkindness and tender mercies;
American Standard Version (ASV)
Who redeemeth thy life from destruction; Who crowneth thee with lovingkindness and tender mercies;
Bible in Basic English (BBE)
He keeps back your life from destruction, crowning you with mercy and grace.
Darby English Bible (DBY)
Who redeemeth thy life from the pit, who crowneth thee with loving-kindness and tender mercies;
World English Bible (WEB)
Who redeems your life from destruction; Who crowns you with loving kindness and tender mercies;
Young's Literal Translation (YLT)
Who is redeeming from destruction thy life, Who is crowning thee -- kindness and mercies,
| Who redeemeth | הַגּוֹאֵ֣ל | haggôʾēl | ha-ɡoh-ALE |
| thy life | מִשַּׁ֣חַת | miššaḥat | mee-SHA-haht |
| from destruction; | חַיָּ֑יְכִי | ḥayyāyĕkî | ha-YA-yeh-hee |
| crowneth who | הַֽ֝מְעַטְּרֵ֗כִי | hamʿaṭṭĕrēkî | HAHM-ah-teh-RAY-hee |
| thee with lovingkindness | חֶ֣סֶד | ḥesed | HEH-sed |
| and tender mercies; | וְרַחֲמִֽים׃ | wĕraḥămîm | veh-ra-huh-MEEM |
Cross Reference
ਜ਼ਬੂਰ 103:12
ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
ਜ਼ਬੂਰ 71:23
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
ਜ਼ਬੂਰ 56:13
ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।
ਜ਼ਬੂਰ 34:22
ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
੧ ਪਤਰਸ 5:4
ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
ਜ਼ਬੂਰ 21:3
ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
ਜ਼ਬੂਰ 8:5
ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਯਾਕੂਬ 1:12
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
ਜ਼ਬੂਰ 65:11
ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
ਜ਼ਬੂਰ 5:12
ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।
ਅੱਯੂਬ 33:19
“ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
ਪੈਦਾਇਸ਼ 48:16
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”